ਜਲੰਧਰ: ਜਲੰਧਰ ਦੇ ਪਿੰਡ ਕੰਗਣੀਵਾਲ ਵਿੱਚ ਸ਼ਨੀਵਾਰ ਸਵੇਰੇ ਵੱਡਾ ਧਮਾਕਾ ਹੋਇਆ। ਮਿਜ਼ਾਈਲ ਦੇ ਕੁਝ ਟੁਕੜੇ ਪਿੰਡ ਵਿੱਚੋਂ ਮਿਲੇ ਹਨ। ਇਸ ਧਮਾਕੇ ਕਾਰਨ ਪਿੰਡ ਵਿੱਚ ਦੋ ਕਾਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕੰਗਣੀਵਾਲ ਪਿੰਡ ਜੰਡੂ ਸਿੰਘਾ ਨੇੜੇ ਜਲੰਧਰ-ਆਦਮਪੁਰ ਰੋਡ ‘ਤੇ ਹੈ। ਆਦਮਪੁਰ ਏਅਰ ਫੋਰਸ ਸਟੇਸ਼ਨ ਇੱਥੋਂ ਲਗਪਗ 15 ਕਿਲੋਮੀਟਰ ਦੂਰ ਹੈ।ਸ਼ਨੀਵਾਰ ਨੂੰ ਪਹਿਲੀ ਵਾਰ ਪਾਕਿਸਤਾਨ ਨੇ ਦਿਨ ਵੇਲੇ ਡਰੋਨ ਨਾਲ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਫੌਜ ਨੇ ਨਾਕਾਮ ਕਰ ਦਿੱਤਾ। ਸਵੇਰੇ ਪਾਕਿਸਤਾਨ ਵੱਲੋਂ ਜਿਨ੍ਹਾਂ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਗੁਰਦਾਸਪੁਰ, ਤਰਨਤਾਰਨ, ਬਠਿੰਡਾ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਸ਼ਾਮਲ ਹਨ। ਜਲੰਧਰ ਛਾਉਣੀ ਵਿੱਚ, ਪੁਲਿਸ ਅਤੇ ਫੌਜ ਵੱਲੋਂ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਜਾ ਰਹੀ ਹੈ। DC ਨੇ ਐਡਵਾਈਜ਼ਰੀ ਕੀਤੀ ਜਾਰੀ ਕਰਦਿਆਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈੈ ਤੇ ਹੇਠ ਲਿਖੀਆਂ ਸਾਵਧਾਨੀਆਂ ਵਰਤਣ ਲਈ ਆਖਿਆ ਹੈ।