ਜਲੰਧਰ (ਵਿੱਕੀ ਸੂਰੀ): ਸੀਆਈਏ ਸਟਾਫ ਦੀ ਪੁਲਸ ਵਲੋਂ ਨਾਕੇਬੰਦੀ ਦੌਰਾਨ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਸੀ ਪੀ ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਏਡੀਸੀਪੀ ਕੰਵਲਪਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਸੀਆਈਏ ਸਟਾਫ਼ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਪੁਲਸ ਪਾਰਟੀ ਸਮੇਤ ਕੱਚਾ ਰਸਤਾ ਟੀ-ਪੁਆਇੰਟ ਵੈਲੀ ਵੈਲਫੇਅਰ ਸੁਸਾਇਟੀ ਲਾਗੇ ਨੲਕਾਬੰਦੀ ਕੀਤੀ ਹੋਈ ਸੀ ਕਿ ਇਕ ਨੌਜਵਾਨ ਜੋ ਕਿ ਪੈਦਲ ਆ ਰਿਹਾ ਸੀ। ਜਦੋਂ ਉਸ ਨੇਂ ਪੁਲਸ ਪਾਰਟੀ ਦੇਖੀ ਤਾਂ ਉਹ ਇਕ ਦਮ ਘਬਰਾ ਗਿਆ ਹੈ ਅਤੇ ਮੌਕੇ ਤੋਂ ਭੱਜਣ ਲੱਗਾ। ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਉਸ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿੱਚੋਂ 255 ਗ੍ਰਾਮ ਹੈਰੋਇਨ ਬਰਾਮਦ ਹੋਈ ।ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਵਾ ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ। ਵਿਅਕਤੀ ਦੀ ਪਛਾਣ ਗੌਰਵ ਸੋਨੀ ਗੋਰੂ ਵਾਸੀ ਪਿੰਡ ਦਤਾਰਪੁਰ ਤਲਵਾੜਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਰੂਪ ਵਜੋ ਹੋਈ ਹੈ ਜਿਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚੋਂ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੇ ਲਿਆ ਗਿਆ ਹੈ ਤਾਕਿ ਹੋਰ ਖੁਲਾਸੇ ਹੋ ਸਕਣ।