ਜਲੰਧਰ (ਨਵੀਨ ਪੂਰੀ/ਅਰਸ਼ਦੀਪ ਸਿੰਘ ਕਾਲੜਾ):

ਜਲੰਧਰ ਵਿੱਚ ਵੀ.ਵੀ.ਆਈ.ਪੀ. ਦੌਰੇ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਸ਼ੁੱਕਰਵਾਰ, 17 ਜੁਲਾਈ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 8:00 ਵਜੇ ਤੱਕ ਵਿਸ਼ੇਸ਼ ਟ੍ਰੈਫਿਕ ਡਾਇਵਰਜ਼ਨ ਯੋਜਨਾ ਲਾਗੂ ਕੀਤੀ ਜਾਵੇਗੀ। ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਵੱਖ-ਵੱਖ ਥਾਵਾਂ ’ਤੇ ਡਾਇਵਰਜ਼ਨ ਪੁਆਇੰਟ ਨਿਰਧਾਰਤ ਕੀਤੇ ਗਏ ਹਨ।

ਪੁਲਿਸ ਵੱਲੋਂ ਜਾਰੀ ਟ੍ਰੈਫਿਕ ਮੈਪ ਅਨੁਸਾਰ ਲਾਲ ਰੰਗ ਨਾਲ ਦਰਸਾਏ ਗਏ ਰਸਤੇ ਆਮ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਰਹਿਣਗੇ, ਜਦਕਿ ਹਰੇ ਰੰਗ ਨਾਲ ਦਰਸਾਏ ਗਏ ਰਸਤਿਆਂ ਨੂੰ ਬਦਲਵੇਂ (ਡਾਇਵਰਜ਼ਨ) ਰੂਟ ਵਜੋਂ ਵਰਤਿਆ ਜਾਵੇਗਾ।

ਦਸੂਹਾ, ਟਾਂਡਾ, ਹੁਸ਼ਿਆਰਪੁਰ, ਫਗਵਾੜਾ, ਨਕੋਦਰ, ਕਾਲਾ ਸੰਘਿਆ, ਕਪੂਰਥਲਾ ਅਤੇ ਸੁਭਾਨਪੁਰ ਵੱਲੋਂ ਜਲੰਧਰ ਆਉਣ ਵਾਲੇ ਵਾਹਨਾਂ ਨੂੰ ਨਿਰਧਾਰਤ ਡਾਇਵਰਜ਼ਨ ਰੂਟਾਂ ਰਾਹੀਂ ਭੇਜਿਆ ਜਾਵੇਗਾ।

ਜਲੰਧਰ ਦਿਹਾਤੀ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਟ੍ਰੈਫਿਕ ਪੁਲਿਸ ਦੀਆਂ ਹਦਾਇਤਾਂ ਦੀ ਪਾਲਣਾ ਕਰਨ, ਨਿਰਧਾਰਤ ਡਾਇਵਰਜ਼ਨ ਰੂਟਾਂ ਦੀ ਵਰਤੋਂ ਕਰਨ ਅਤੇ ਸੰਭਾਵਿਤ ਦੇਰੀ ਤੋਂ ਬਚਣ ਲਈ ਆਪਣੀ ਯਾਤਰਾ ਦੀ ਪਹਿਲਾਂ ਹੀ ਯੋਜਨਾ ਬਣਾ ਲੈਣ।

ਪੁਲਿਸ ਨੇ ਕਿਹਾ ਕਿ ਇਹ ਪ੍ਰਬੰਧ ਵੀ.ਵੀ.ਆਈ.ਪੀ. ਦੌਰੇ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਨਿਰਵਿਘਨ ਬਣਾਈ ਰੱਖਣ ਲਈ ਲਾਗੂ ਕੀਤੇ ਗਏ ਹਨ।