ਜਲੰਧਰ  (ਵਿੱਕੀ ਸੂਰੀ ):-ਬੀਤਿਆ ਦਿਨ  ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਜਲੰਧਰ ਦੀ ਕੋਰ ਕਮੇਟੀ ਦੀ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਅਤੇ ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿੱਚ ਪਿੰਡ ਰਾਈਵਾਲ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜਿਲਾ ਟੀਮ ਹਾਜ਼ਰ ਹੋਈ ।ਇਸ ਮੀਟਿੰਗ ਵਿੱਚ ਆਉਣ ਵਾਲੇ ਸਮੇ ਵਿੱਚ ਹੋਣ ਵਾਲੇ ਸੰਘਰਸ਼ਾਂ ਬਾਰੇ ਅਹਿਮ ਵਿਚਾਰਾਂ ਕੀਤੀਆਂ ਗਈਆਂ ਅਤੇ ਸ਼ੰਭੂ ਬੇਰੀਅਰ ਤੇ ਚੱਲ ਰਹੇ ਮੋਰਚੇ ਦੀ ਚੜਦੀ ਕਲਾ ਵਾਸਤੇ ਅਹਿਮ ਵਿਚਾਰ ਚਰਚਾ ਕੀਤੀ ਗਈ ।ਇਸ ਮੋਕੇ ਤੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ , ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਨੇ ਟੀਮ ਨਾਲ ਗੱਲ-ਬਾਤ ਸਾਂਝੀ ਕਰਦੇ ਹੋਏ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ )ਵੱਲੋ ਸ਼ੰਬੂ ਬਾਡਰ ਤੇ ਲੱਗੇ ਮੋਰਚੇ ਦੇ ਤਕਰੀਬਨ ਸਵਾ ਦੋ ਮਹੀਨੇ ਬੀਤ ਜਾਣ ਤੇ ਵੀ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਵੱਲ ਪਿੱਠ ਕੀਤੀ ਹੋਈ ਹੈ ਅਤੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਵੱਲ ਧਿਆਨ ਤਾਂ ਕੀ ਦੇਣਾ ਉਲਟਾਂ ਉਹਨਾਂ ਤੇ ਤਸ਼ੱਦਤ ਕਰਦੇ ਹੋਏ ਤਿੰਨ ਕਿਸਾਨ ਆਗੂਆਂ ਨੂੰ ਬਿਨਾ ਕਿਸੇ ਕਾਰਨ ਗ੍ਰਿਫ਼ਤਾਰ ਕੀਤਾ ਹੋਇਆ ਹੈ ਅਤੇ ਕਿਸਾਨਾਂ ਮਜ਼ਦੂਰਾਂ ਨੂੰ ਉਹਨਾਂ ਦੇ ਮੁਢਲੇ ਅਧਿਕਾਰਾਂ ਤੋਂ ਵੀ ਵਾਂਝੇ ਰੱਖਿਆਂ ਹੋਇਆ ਹੈ ਇਸ ਲਈ ਸਰਕਾਰ ਦੇ ਇਸ ਤਾਨਾਸ਼ਾਹ ਰਵੱਈਏ ਖ਼ਿਲਾਫ਼ ਕੱਲ 17 ਅਪ੍ਰੈਲ ਤੋਂ ਸ਼ੰਬੂ ਬੇਰੀਅਰ ਤੇ ਰੇਲਾਂ ਦੇ ਚੱਕੇ ਜਾਮ ਕੀਤੇ ਹੋਏ ਹਨ ਅਤੇ ਜੇਕਰ ਸਰਕਾਰ ਸ਼ੰਭੂ ਬਾਡਰ ਤੋਂ ਗ੍ਰਿਫ਼ਤਾਰ ਕੀਤੇ ਆਗੂ ਤੁਰੰਤ ਰਿਹਾਅ ਨਹੀ ਕਰਦੀ ਤਾਂ ਹੋਰ ਥਾਂਵਾਂ ਤੇ ਵੀ ਮੋਰਚੇ ਖੋਲੇ ਜਾਣਗੇ ਜਿਸ ਦੀ ਜ਼ਿੰਮੇਵਾਰ ਸਰਕਾਰ ਖੁਦ ਹੋਵੇਗੀ। ਉਹਨਾਂ ਅੱਗੇ ਕਿਹਾ ਕਿ ਜੇਕਰ ਅਸੀਂ ਦੇਸ਼ ਨੂੰ ਨਸ਼ਾ ਮੁਕਤ ਕਰਨਾ ਹੈ , ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦਿਵਾਉਣਾ ਹੈ , ਮਜ਼ਦੂਰ ਨੂੰ 700 ਰੂ ਦਿਹਾੜੀ ਦਵਾਉਣੀ ਹੈ ,ਬੇ ਰੋਜ਼ਗਾਰੀ ਦੂਰ ਕਰਨੀ ਹੈ ,ਕਿਸਾਨਾਂ ਅਤੇ ਮਜ਼ਦੂਰਾਂ ਵਾਸਤੇ ਘੱਟੋ ਘੱਟ 10 ਹਜ਼ਾਰ ਰੂ : ਬੁਡਾਪਾ ਪੈਂਸ਼ਨ ਲੈਣੀ ਹੈ ,ਫਸਲਾਂ ਦੇ ਲਾਹੇਵੰਦ ਭਾਅ ਲੈਣੇ ਹਨ ,ਭਾਰਤ ਨੂੰ WTO ਦੀਆਂ ਨੀਤੀਆਂ ਤੋਂ ਬਾਹਰ ਕਰਨਾਂ ਹੈ ,ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣੀਆਂ ਹਨ ,ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣਾ ਹੈ , ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣੇ ਹਨ,ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨਾ ਹੈ , ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਲੈਣੇ ਹਨ,ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣਾ ਹੈ , ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ‌ ਰੱਦ ਕਰਵਾਉਣੇ ਹਨ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿਵਾਉਣੀ ਹੈ , ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼ ਲੈਣਾ ਹੈ ਤਾਂ ਇਕ ਜੁੱਟ ਹੋ ਕਿ ਸੰਘਰਸ਼ਾਂ ਦੇ ਪਿੜ ਮੱਲਣੇ ਪੈਣਗੇ ।ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ, ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ,ਜਿਲਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ ,ਸਤਨਾਮ ਸਿੰਘ ਰਾਈਵਾਲ, ਕਿਸ਼ਨ ਦੇਵ ਮਿਆਣੀ,ਜਗਦੀਸ਼ ਪਾਲ ਸਿੰਘ ਚੱਕ ਬਾਹਮਣੀਆਂ ,ਜਸਵਿੰਦਰ ਸਿੰਘ ਜਾਣੀਆਂ ,ਦਿਲਬਾਗ ਸਿੰਘ ਰਾਈਵਾਲ,ਜਿੰਦਰ ਸਿੰਘ ਈਦਾਂ ,ਅਵਤਾਰ ਸਿੰਘ ਢੱਡਾ,ਜੱਗਾ ਖਹਿਰਾ ਆਦਿ ਆਗੂ ਹਾਜ਼ਰ ਸਨ।