ਫਗਵਾੜਾ,(ਨਰੇਸ਼ ਪਾਸੀ/ਇੰਦਰਜੀਤ ਸ਼ਰਮਾ)- ਫਗਵਾੜਾ ਵਿਖੇ ਬਸਪਾ-ਅਕਾਲੀ ਗੱਠਜੋੜ ਦੇ ਸਾਂਝੇ ਉਮੀਦਵਾਰ ਜਸਬੀਰ ਸਿੰਘ ਗੜ੍ਹੀ ਦੀ ਚੋਣ ਮੁਹਿੰਮ ਜ਼ੋਰਾਂ ’ਤੇ ਹੈ। ਇਸ ਦੌਰਾਨ ਗੜ੍ਹੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂ ਸੁਖਵਿੰਦਰ ਸਿੰਘ ਸ਼ੇਰਗਿੱਲ ਬਸਪਾ ਵਿੱਚ ਸ਼ਾਮਲ ਹੋ ਗਏ। ਗੜ੍ਹੀ ਵੱਲੋਂ ਵਿਸ਼ੇਸ਼ ਤੌਰ ’ਤੇ ਪ੍ਰੈੱਸ ਕਾਨਫ਼ਰੰਸ ਕਰ ਕੇ ਸੁਖਵਿੰਦਰ ਸਿੰਘ ਸ਼ੇਰਗਿੱਲ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਬੀ.ਕੇ. ਰੱਤੂ ਨੂੰ ਮੀਡੀਆ ਇੰਚਾਰਜ ਵੀ ਨਿਯੁਕਤ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸਰਵਣ ਸਿੰਘ ਕੁਲਾਰ, ਰਣਜੀਤ ਸਿੰਘ ਖੁਰਾਨਾ, ਗੁਰਜਿੰਦਰ ਸਿੰਘ ਵਾਲੀਆ, ਹਰਭਜਨ ਸਿੰਘ ਬਲਾਲੋਂ ਅਤੇ ਬਸਪਾ ਦੇ ਹੋਰ ਵਰਕਰ ਵੀ ਮੌਜੂਦ ਸਨ।