14 July 2025 Amritsar Five high Sikh priests including jathedar of Sri Akal Takhat sahib Giani Kuldeep Singh Gargaj holding meeting on Sikh clergy at the Akal Takht Secretariat inside Golden Temple complex, in Amritsar on Monday, July 14, 2025. Jathedar Kuldeep Singh Gargaj holds meeting with Sikh high priests as Bihar-based Takht retracts edicts declaring Sukhbir Badal and jathedars as 'tankhaiya'. PHOTO-PRABHJOT GILL AMRITSAR

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਈ ਅਹਿਮ ਪੰਥਕ ਫ਼ੈਸਲੇ, ਗੁਰਜੰਟ ਸਿੰਘ ਬਰਨਾਲਾ ਨੂੰ ਤਲਬ ਕੀਤਾ

ਅੰਮ੍ਰਿਤਸਰ : Sri Akal Takht Sahib ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਕਈ ਅਹਿਮ ਪੰਥਕ ਮਾਮਲਿਆਂ ਸਬੰਧੀ ਫ਼ੈਸਲੇ ਸੁਣਾਏ ਗਏ। ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ Giani Kuldeep Singh Gargaj ਨੇ ਦੱਸਿਆ ਕਿ ਗੁਰਜੰਟ ਸਿੰਘ ਬਰਨਾਲਾ ਵੱਲੋਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਖ਼ਿਲਾਫ਼ ਕੀਤੀਆਂ ਟਿੱਪਣੀਆਂ ਨੂੰ ਗੰਭੀਰ ਅਵੱਗਿਆ ਮੰਨਿਆ ਗਿਆ ਹੈ। ਪੰਜ ਸਿੰਘ ਸਾਹਿਬਾਨ ਨੇ ਗੁਰਜੰਟ ਸਿੰਘ ਨੂੰ Takht Sri Damdama Sahib ਵਿਖੇ ਅੰਮ੍ਰਿਤ ਸੰਚਾਰ ਸਮੇਂ ਪੰਜ ਪਿਆਰੇ ਸਾਹਿਬਾਨ ਦੇ ਸਨਮੁੱਖ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।

ਇਸ ਤੋਂ ਇਲਾਵਾ, Winnipeg South Sikh Centre ਦੀ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਰਹਿਤ ਮਰਿਆਦਾ ਅਨੁਸਾਰ ਪ੍ਰਬੰਧ ਨਾ ਚਲਾਉਣ ਦੇ ਮਾਮਲੇ ’ਤੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਕਮੇਟੀ ਦੇ ਪ੍ਰਧਾਨ ਨਿਸ਼ਾਨ ਸਿੰਘ ਸਮੇਤ ਕਈ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

ਇੱਕ ਹੋਰ ਮਾਮਲੇ ਵਿੱਚ Guru Nanak Darbar Sikh Society of Upstate South Carolina ਦੀ ਪ੍ਰਬੰਧਕ ਕਮੇਟੀ ’ਤੇ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਦਾ ਅਪਮਾਨ ਕਰਨ ਅਤੇ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ਾਂ ’ਤੇ ਵਿਚਾਰ ਕੀਤਾ ਗਿਆ। ਇਸ ਮਾਮਲੇ ਵਿੱਚ ਸਰਵਪ੍ਰੀਤ ਸਿੰਘ, ਰਾਜ ਸਿੰਘ, ਮਨਜੀਤ ਕੌਰ, ਅੰਮ੍ਰਿਤਪਾਲ ਸਿੰਘ, ਸਵਰਨ ਸਿੰਘ, ਸੋਹਨ ਸਿੰਘ, ਜਸਵਿੰਦਰ ਸਿੰਘ ਅਤੇ ਰਜਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਦੀ ਸੇਵਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਫ਼ੈਸਲੇ ਅਨੁਸਾਰ ਜਦ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਸਪੱਸ਼ਟੀਕਰਨ ਨਹੀਂ ਦਿੰਦੇ, ਉਦੋਂ ਤੱਕ ਪੰਥ ਨੂੰ ਉਨ੍ਹਾਂ ਨਾਲ ਕੋਈ ਸਬੰਧ ਨਾ ਰੱਖਣ ਲਈ ਕਿਹਾ ਗਿਆ ਹੈ।

ਇਸ ਇਕੱਤਰਤਾ ਵਿੱਚ Giani Tek Singh, Giani Amarjit Singh, ਗਿਆਨੀ ਪਰਵਿੰਦਰਪਾਲ ਸਿੰਘ ਅਤੇ ਗਿਆਨੀ ਕੇਵਲ ਸਿੰਘ ਵੀ ਹਾਜ਼ਰ ਸਨ।