
Skip to content

ਪ੍ਰਸਿੱਧ ਕਬੱਡੀ ਖਿਡਾਰੀ ਗੋਪੀ ਧੂੜਕੋਟ ਦਾ ਦੇਹਾਂਤ, ਖੇਡ ਜਗਤ ‘ਚ ਸੋਗ ਦੀ ਲਹਿਰ
ਮੋਗਾ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਦੇ ਖੇਡ ਜਗਤ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਕਬੱਡੀ ਖਿਡਾਰੀ ਗੋਪੀ ਧੂੜਕੋਟ ਦਾ ਅੱਜ ਦੇਹਾਂਤ ਹੋ ਗਿਆ। ਉਹ ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਨਾਲ ਸਬੰਧਿਤ ਸਨ ਅਤੇ ਕਬੱਡੀ ਦੀ ਦੁਨੀਆ ਵਿੱਚ ਆਪਣੀ ਦਮਦਾਰ ਖੇਡ ਲਈ ਜਾਣੇ ਜਾਂਦੇ ਸਨ।
ਮਿਲੀ ਜਾਣਕਾਰੀ ਅਨੁਸਾਰ, ਗੋਪੀ ਧੂੜਕੋਟ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਇਲਾਜ ਲਈ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਜੰਗ ਲੜਦੇ ਹੋਏ ਅੱਜ ਸਦਾ ਲਈ ਵਿਛੜ ਗਏ।
ਗੋਪੀ ਧੂੜਕੋਟ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਉਨ੍ਹਾਂ ਦੇ ਪਰਿਵਾਰ, ਪ੍ਰਸ਼ੰਸਕਾਂ ਅਤੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਕਬੱਡੀ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਅਤੇ ਖਿਡਾਰੀਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।
ਗੋਪੀ ਧੂੜਕੋਟ ਨੇ ਆਪਣੀ ਸ਼ਾਨਦਾਰ ਖੇਡ ਅਤੇ ਮੈਦਾਨ ਵਿੱਚ ਦਮਦਾਰ ਪ੍ਰਦਰਸ਼ਨ ਨਾਲ ਕਬੱਡੀ ਪ੍ਰੇਮੀਆਂ ਦੇ ਦਿਲਾਂ ਵਿੱਚ ਖ਼ਾਸ ਪਛਾਣ ਬਣਾਈ ਸੀ। ਉਨ੍ਹਾਂ ਦਾ ਅਚਾਨਕ ਵਿਛੋੜਾ ਪੰਜਾਬ ਦੇ ਕਬੱਡੀ ਜਗਤ ਲਈ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।

Related