
Skip to content

ਕੰਗਨਾ ਰਣੌਤ ’ਤੇ ਇਤਰਾਜ਼ਯੋਗ ਟਿੱਪਣੀ ਮਾਮਲਾ: ਸਪਾ ਵਿਧਾਇਕ ਰਾਕੇਸ਼ ਵਰਮਾ ਖ਼ਿਲਾਫ਼ FIR ਦਰਜ
ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਹੇਠ ਸਮਾਜਵਾਦੀ ਪਾਰਟੀ (ਸਪਾ) ਦੇ ਵਿਧਾਇਕ ਰਾਕੇਸ਼ ਕੁਮਾਰ ਵਰਮਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਸਾਈਬਰ ਪੁਲਿਸ ਸਟੇਸ਼ਨ ਇੰਚਾਰਜ ਰਾਜੀਵ ਕੁਮਾਰ ਤਿਵਾੜੀ ਮੁਤਾਬਕ, ਰਾਣੀਗੰਜ ਤੋਂ ਸਪਾ ਵਿਧਾਇਕ ਰਾਕੇਸ਼ ਕੁਮਾਰ ਵਰਮਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ, ਜਿਸ ਵਿੱਚ ਉਨ੍ਹਾਂ ਵੱਲੋਂ ਕੰਗਨਾ ਰਣੌਤ ਬਾਰੇ ਕਥਿਤ ਤੌਰ ’ਤੇ ਅਣਉਚਿਤ ਟਿੱਪਣੀਆਂ ਕੀਤੀਆਂ ਗਈਆਂ।
ਇਸ ਮਾਮਲੇ ਸਬੰਧੀ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅੰਸ਼ੁਮਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਵਿਧਾਇਕ ਰਾਕੇਸ਼ ਵਰਮਾ ਖ਼ਿਲਾਫ਼ ਐਫਆਈਆਰ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Related