ਕਪੂਰਥਲਾ ‘ਚ 2 ਦਿਨ ਬੰਦ ਸ਼ਰਾਬ ਦੇ ਠੇਕੇ, ਮੀਟ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ‘ਤੇ ਸ਼ੋਭਾ ਯਾਤਰਾ ਦੇ ਰੂਟ ‘ਤੇ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਲਈ ਆਦੇਸ਼ ਦਿੱਤਾ ਗਿਆ ਹੈ। ਕਪੂਰਥਲਾ ਦੇ ਡੀਸੀ ਕਰਨੈਲ ਸਿੰਘ ਨੇ ਇਹ ਹੁਕਮ ਜਾਰੀ ਕੀਤੇ ਹਨ।

    ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਕਪੂਰਥਲਾ ਸਬ ਡਵੀਜ਼ਨ ਕਪੂਰਥਲਾ, ਸੁਲਤਾਨਪੁਰ ਲੋਧੀ, ਭੁਲੱਥ ਖੇਤਰ ਅਤੇ 27 ਅਕਤੂਬਰ ਨੂੰ ਸਬ ਡਵੀਜ਼ਨ ਫਗਵਾੜਾ ਵਿੱਚ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ਕੱਢੀ ਜਾਣੀ ਹੈ। ਇਹ ਹੁਕਮ ਇਸ ਸਮੇਂ ਦੌਰਾਨ ਲਾਗੂ ਰਹਿਣਗੇ। ਕਪੂਰਥਲਾ ਦੇ ਡੀਸੀ ਕਰਨੈਲ ਸਿੰਘ ਦੇ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਪੂਰਥਲਾ ਦੇ ਐਸਐਸਪੀ ਅਤੇ ਸਾਰੇ ਐਸਡੀਐਮ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨਗੇ।