ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ। ਦਰਅਸਲ ਹਾਲ ਹੀ ‘ਚ ਕਰਨ ਦਾ ਸ਼ੋਅ ਲੰਡਨ ‘ਚ ਸੀ, ਜਿੱਥੇ ਲਾਈਵ ਸ਼ੋਅ ਕਰ ਰਹੇ ਸਨ। ਇਸ ਦੌਰਾਨ ਉੱਥੇ ਮੌਜੂਦ ਇਕ ਪ੍ਰਸ਼ੰਸਕ ਨੇ ਉਨ੍ਹਾਂ ‘ਤੇ ਬੂਟ ਸੁੱਟ ਦਿੱਤਾ।
ਬੂਟ ਸਿੱਧੀ ਗਾਇਕ ਦੇ ਚਿਹਰੇ ‘ਤੇ ਲੱਗੀ, ਇਸੇ ਦੌਰਾਨ ਗੁੱਸੇ ਨਾਲ ਲਾਲ ਹੋਏ ਗਾਇਕ ਨੇ ਸ਼ੋਅ ਅੱਧ ਵਿਚਾਲੇ ਹੀ ਬੰਦ ਕਰ ਦਿੱਤਾ ਅਤੇ ਬੂਟ ਸੁੱਟਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਂ ਇੰਨਾ ਮਾੜਾ ਨਹੀਂ ਗਾ ਰਿਹਾ ਕਿ ਤੁਸੀਂ ਮੇਰੇ ‘ਤੇ ਬੂਟ ਸੁੱਟ ਕੇ ਮੈਨੂੰ ਮਾਰੋ।ਗਾਇਕ ਨੇ ਅੱਗੇ ਕਿਹਾ ਜੇਕਰ ਤੁਹਾਨੂੰ ਮੇਰੇ ਨਾਲ ਕੋਈ ਸਮੱਸਿਆ ਹੈ ਤਾਂ ਸਿੱਧੇ ਸਟੇਜ ‘ਤੇ ਆ ਕੇ ਗੱਲ ਕਰੋ… ਕਿਉਂਕਿ ਮੈਂ ਕੁਝ ਗਲਤ ਨਹੀਂ ਕਹਿ ਰਿਹਾ। ਇਸ ਦੌਰਾਨ ਸੁਰੱਖਿਆ ਗਾਰਡ ਬੂਟ ਸੁੱਟਣ ਵਾਲੇ ਨੂੰ ਫੜ ਕੇ ਲੈ ਗਏ। ਇਸ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।ਦੱਸ ਦੇਈਏ ਕਿ ਕਰਨ ਔਜਲਾ ਇਨ੍ਹੀਂ ਦਿਨੀਂ ਵਰਲਡ ਟੂਰ ‘ਤੇ ਹਨ। ਉਹ ਕੁਝ ਦਿਨਾਂ ਤੋਂ ਯੂਕੇ ਵਿੱਚ ਹੈ ਅਤੇ ਲਾਈਵ ਕੰਸਰਟ ਕਰ ਰਹੇ ਹਨ। ਲੰਡਨ ਅਤੇ ਬਰਮਿੰਘਮ ਤੋਂ ਇਲਾਵਾ ਉਹ ਆਉਣ ਵਾਲੇ ਦਿਨਾਂ ‘ਚ ਬ੍ਰਾਜ਼ੀਲ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ‘ਚ ਵੀ ਸ਼ੋਅ ਕਰਨ ਵਾਲੇ ਹਨ। ਉਹ ਇਸ ਸਾਲ ਦੇ ਅੰਤ ਵਿੱਚ ਦਿੱਲੀ ਵਿੱਚ ਦੋ ਸ਼ੋਅ ਵੀ ਕਰਨ ਵਾਲੇ ਹਨ।