ਜਲੰਧਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕੇਂਦਰ ਦੀ ਸਰਕਾਰ ਨੇ ਪੰਜਾਬੀਆਂ ਤੇ ਸਿੱਖਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਦੱਸਿਆ ਕਿ 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੁੱਲੇਗਾ ਅਤੇ ਇਸ ਦੀ ਰਜਿਸਟ੍ਰੇਸ਼ਨ ਕੱਲ੍ਹ ਯਾਨੀ ਕਿ 17 ਨਵੰਬਰ ਤੋਂ ਸ਼ੁਰੂ ਹੋ ਰਹੀ ਹੈ। ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਫੈਲਣ ਮਗਰੋਂ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਜਿਸ ਨੂੰ ਅਜੇ ਤਕ ਨਹੀਂ ਖੋਲਿਆ ਗਿਆ।