ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ‘ਚ ਪੂਜਾ ਕੀਤੀ। ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਮੰਦਰ ‘ਚ ਪੂਜਾ ਕੀਤੀ।
ਕੇਜਰੀਵਾਲ ਦੇ ਨਾਲ ਸਿਹਤ ਮੰਤਰੀ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਕਈ ਨੇਤਾ ਵੀ ਸਨ। ਸ਼ੁੱਕਰਵਾਰ ਨੂੰ ਅੰਤਰਿਮ ਜ਼ਮਾਨਤ ‘ਤੇ ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਮੁੱਖ ਮੰਤਰੀ ਨੇ ਭਗਵਾਨ ਹਨੂੰਮਾਨ ਦਾ ਧੰਨਵਾਦ ਕੀਤਾ ਅਤੇ ਤਾਨਾਸ਼ਾਹੀ ਵਿਰੁੱਧ ਲੜਾਈ ‘ਚ ਲੋਕਾਂ ਦਾ ਸਮਰਥਨ ਮੰਗਿਆ।
ਕੇਜਰੀਵਾਲ ਆਮ ਆਦਮੀ ਪਾਰਟੀ (ਆਪ) ਦਫ਼ਤਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ ਅਤੇ ਦੱਖਣੀ ਦਿੱਲੀ ਅਤੇ ਪੂਰਬੀ ਦਿੱਲੀ ਸੰਸਦੀ ਹਲਕਿਆਂ ‘ਚ ਦੋ ਰੋਡ ਸ਼ੋਅ ਕਰਨਗੇ।