ਇਹ ਨਗਰ ਕੀਰਤਨ ਸ਼ਹਿਰ ਦੇ ਹਰ ਵਰਗ ਅਤੇ ਧਰਮ ਦੇ ਲੋਕਾਂ ਦੀ ਏਕਤਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੋਵੇਗਾ-ਗੁਰਕ੍ਰਿਪਾਲ ਸਿੰਘ, ਜੱਥੇਦਾਰ ਗਾਬਾ

    ਨਗਰ ਕੀਰਤਨ ਸਿੱਖਾਂ ਦੀ ਧਾਰਮਿਕ ਅਤੇ ਰਾਜਨੀਤਿਕ ਸ਼ਕਤੀ ਦਾ ਪ੍ਰਤੀਕ-ਸਰਹੱਦੀ

    ਜਲੰਧਰ(ਨੈਣਾ)-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਤੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਜ਼ੋ ਅੱਜ ਬਾਅਦ ਦੁਪਹਿਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਧਾਰਮਿਕ ਜੱਥੇਬੰਦੀਆਂ ਅਤੇ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ, ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਨਗਰ ਕੀਰਤਨ ਦੇ ਕਨਵੀਨਰ ਅਤੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਪ੍ਰਧਾਨ ਸ੍ਰ ਗੁਰਕ੍ਰਿਪਾਲ ਸਿੰਘ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਦੇ ਪ੍ਰਧਾਨ ਜੱਥੇਦਾਰ ਜਗਜੀਤ ਸਿੰਘ ਗਾਬਾ ਦੀ ਜਾਣਕਾਰੀ ਅਨੁਸਾਰ ਇਸ ਵਿਚ ਸ਼ਹਿਰ ਦੇ ਹਰ ਵਰਗ ਅਤੇ ਧਰਮ ਦੇ ਲੋਕ ਸ਼ਮੂਲੀਅਤ ਕਰਨਗੇ ਅਤੇ ਇਹ ਨਗਰ ਕੀਰਤਨ ਜਲੰਧਰ ਸ਼ਹਿਰ ਦੇ ਵਾਸੀਆਂ ਲਈ ਧਾਰਮਿਕ ਏਕਤਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਹੋਰ ਕਿਹਾ ਕਿ ਇਸ ਨਗਰ ਕੀਰਤਨ ਵਿੱਚ ਜਿੱਥੇ ਸਮੂਹ ਸੰਗਤ ਸਹਿਯੋਗ ਦੇ ਰਹੀ ਹੈ ਉਥੇ ਸਮੂਹ ਸੰਤ ਸਮਾਜ, ਵੱਖ-ਵੱਖ ਨਿਹੰਗ ਸਿੰਘ ਜੱਥੇਬੰਦੀਆਂ ਤੋਂ ਇਲਾਵਾ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਵੀਏ, ਮਿਸਲ ਸ਼ਹੀਦਾਂ ਤਰਨਾ ਦਲ ਤੋਂ ਜੱਥੇਦਾਰ ਗੁਰਦੇਵ ਸਿੰਘ ਜੀ ਬਜਵਾੜਾ ਕਲਾਂ, ਜੱਥੇਦਾਰ ਗੁਰਚਰਨ ਸਿੰਘ ਜੀ ਜਲੰਧਰ ਗਿਆਨੀ ਰਣਧੀਰ ਸਿੰਘ ਸੰਭਲ ਤੋਂ ਇਲਾਵਾ ਸਮੂਹ ਰਾਜਨੀਤਕ ਅਤੇ ਧਾਰਮਿਕ ਆਗੂ ਵੀ ਸ਼ਿਰਕਤ ਕਰਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਉਣਗੇ। ਅੱਜ ਦੀ ਮੀਟਿੰਗ ਵਿੱਚ ਸ੍ਰ ਬੇਅੰਤ ਸਿੰਘ ਸਰਹੱਦੀ ਜੀ ਨੇ ਸੰਗਤਾਂ ਨਾਲ ਆਪਣੇ ਵੀਚਾਰ ਸਾਂਝੇ ਕਰਦਿਆਂ ਕਿਹਾ ਨਗਰ ਕੀਰਤਨ ਸਿੱਖਾਂ ਦੀ ਧਾਰਮਿਕ ਅਤੇ ਰਾਜਨੀਤਿਕ ਸ਼ਕਤੀ ਦਾ ਪ੍ਰਤੀਕ ਹੁੰਦਾ ਹੈ। ਛੇਵੇਂ ਪਾਤਸ਼ਾਹ ਜੀ ਨੇ ਸਾਨੂੰ ਮੀਰੀ ਪੀਰੀ ਦਾ ਸਿਧਾਂਤ ਬਖਸ਼ਿਆ ਪਰ ਅੱਜ ਸਿਆਸਤ ਧਰਮ ਤੇ ਭਾਰੂ ਹੁੰਦੀ ਜਾ ਰਹੀ ਹੈ ਜਿਸ ‘ਤੇ ਚਿੰਤਨ ਕਰਨ ਦੀ ਲੋੜ ਹੈ। ਅੱਜ ਦੀ ਮੀਟਿੰਗ ਵਿੱਚ ਪ੍ਰਧਾਨ ਸ੍ਰ ਗੁਰਕਿਰਪਾਲ ਸਿੰਘ ਤੋਂ ਇਲਾਵਾ ਸ੍ਰ ਬੇਅੰਤ ਸਿੰਘ ਸਰਹੱਦੀ, ਜੱਥੇਦਾਰ ਜਗਜੀਤ ਸਿੰਘ ਗਾਬਾ, ਚੇਅਰਮੈਨ ਕੋਰ ਕਮੇਟੀ ਹਰਜੀਤ ਸਿੰਘ ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਅਮਰੀਕ ਸਿੰਘ, ਗੁਰਮੀਤ ਸਿੰਘ ਇੰਦਰਪਾਲ ਸਿੰਘ ਸਕੱਤਰ, ਖਜਾਨਚੀ ਜਗਜੀਤ ਸਿੰਘ, ਕੌਂਸਲਰ ਮਨਜੀਤ ਸਿੰਘ ਟੀਟੂ, ਦਵਿੰਦਰ ਸਿੰਘ ਰੋਨੀ, ਕੌਂਸਲਰ ਹਰਸਿਮਰਨ ਕੌਰ ਸਿਮਰੋਨੀ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ, ਗੁਰੂ ਨਾਨਕ ਮਿਸ਼ਨ ਤੋਂ ਗੁਰਬਖਸ਼ ਸਿੰਘ ਜੁਨੇਜਾ, ਕੁਲਵਿੰਦਰ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਧਾਮੀ, ਅਕਾਲੀ ਰਛਪਾਲ ਸਿੰਘ, ਚਰਨਜੀਤ ਸਿੰਘ ਲੁਬਾਣਾ, ਬਲਵਿੰਦਰ ਸਿੰਘ ਸਰਾਫ, ਅਮਨਦੀਪ ਸਿੰਘ ਭੋਲਾ, ਬਿਸ਼ਨ ਸਿੰਘ, ਰਜਿੰਦਰ ਸਿੰਘ ਮੁਲਤਾਨੀ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਹਰਵਿੰਦਰ ਸਿੰਘ ਚਾਵਲਾ, ਦਲਜੀਤ ਸਿੰਘ ਕ੍ਰਿਸਟਲ, ਜਤਿੰਦਰ ਸਿੰਘ ਮਝੈਲ, ਪਰਮਜੀਤ ਸਿੰਘ ਹੀਰਾ ਭਾਟੀਆ, ਜੱਥੇਦਾਰ ਕੁਲਵੰਤ ਸਿੰਘ ਨਿਹੰਗ, ਦਲਜੀਤ ਸਿੰਘ ਲੈਂਡਲਾਰਡ, ਹਰਜੋਤ ਸਿੰਘ ਲੱਕੀ, ਪ੍ਰੀਤ ਨਗਰ ਤੋਂ ਅਰਵਿੰਦਰ ਸਿੰਘ ਰੇਰੂ, ਜਸਬੀਰ ਸਿੰਘ ਸੇਠੀ, ਜੋਗਿੰਦਰ ਸਿੰਘ, ਸੁਰਿੰਦਰ ਸਿੰਘ ਸਿਆਲ, ਗੁਰਜੀਤ ਸਿੰਘ ਪੋਪਲੀ, ਸਤਪਾਲ ਸਿੰਘ ਅਲਗ, ਗੁਰਦੀਪ ਸਿੰਘ ਬਵੇਜਾ, ਇੰਦਰਪਾਲ ਸਿੰਘ ਅਰੋੜਾ, ਅਮਰਪ੍ਰੀਤ ਸਿੰਘ ਰਿੰਕੂ, ਰਣਜੀਤ ਸਿੰਘ ਸੰਤ, ਜਸਪ੍ਰੀਤ ਸਿੰਘ ਜੱਸਾ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਸਾਹਿਬਾ ਬੀਬੀ ਮਹਿੰਦਰ ਕੌਰ ਕਾਲੜਾ ਅਤੇ ਸਮੂਹ ਮੈਂਬਰਾਨ ਗੁਰੂ ਹਰਿਗੋਬਿੰਦ ਇਸਤਰੀ ਸਤਿਸੰਗ ਸਭਾ ਅਤੇ ਦਮਨਜੀਤ ਸਿੰਘ ਜੁਨੇਜਾ ਆਪਣੇ ਉਤਸ਼ਾਹੀ ਨੌਜਵਾਨ ਟੀਮ ਸਹਿਤ ਹਾਜ਼ਰ ਹੋਏ ਅਤੇ ਸਭਨਾਂ ਨੇ ਇਕਸੁਰਤਾ ਨਾਲ ਨਗਰ ਕੀਰਤਨ ਨੂੰ ਪੂਰੀ ਸ਼ਰਧਾ ਭਾਵਨਾ ਅਤੇ ਪਿਆਰ ਸਹਿਤ ਕਾਮਯਾਬ ਬਣਾਉਣ ਲਈ ਵੱਚਨਬੱਧਤਾ ਦੁਹਰਾਈ।