ਜਲੰਧਰ (ਵਿੱਕੀ ਸੂਰੀ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਜੀ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਵਿੱਚ ਜਲੰਧਰ ਜਿਲੇ ਦੇ ਜੌਨ ਸ਼ਹੀਦ ਸੰਦੀਪ ਕੁਮਾਰ ਤਲਵੰਡੀ ਸੰਘੇੜਾ ਵਿਖੇ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ ਜਿਨਾ ਵਿੱਚ ਪਿੰਡ ਰਾਮ ਪੁਰ ,ਪਰਜੀਆ ਖ਼ੁਰਦ,ਰੌਤਾਂ,ਨੰਗਲ ਅੰਬੀਆਂ ,ਕੋਟਲਾ ਸੂਰਜਮੱਲ,ਤਲਵੰਡੀ ਸੰਘੇੜਾ ਆਦਿ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ।ਇਹਨਾਂ ਪਿੰਡਾਂ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਅਤੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਇਹ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਭੱਜ ਚੁੱਕੀ ਹੈ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾ ਜੋ ਕਿ ਚਿਰੌਕੜੇ ਸਮੇ ਤੋਂ ਲਟਕਦੀਆਂ ਆ ਰਹੀਆਂ ਹਨ ਉਹਨਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ।ਇਸ ਕਰਕੇ ਇਸ ਬੋਲੀ ਸਰਕਾਰ ਨੂੰ ਜਗਾਉਣ ਵਾਸਤੇ ਸਾਨੂੰ ਸੰਘਰਸ਼ ਕਰਨਾ ਪਵੇਗਾ ਅਤੇ ਇਸ ਕਰਕੇ ਕਿਸਾਨ ਸਯੁੰਕਤ ਮੋਰਚਾ (ਗੈਰ ਰਾਜਨੀਤਕ) ਅਤੇ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਦੇ ਤਾਲਮੇਲ ਨਾਲ 2 ਜਨਵਰੀ ਨੂੰ ਮਾਝੇ ਦੇ ਇਲਾਕੇ ਵਿਚ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਅਤੇ 6 ਜਨਵਰੀ ਨੂੰ ਮਾਲਵੇ ਦੇ ਬਰਨਾਲਾ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਰੈਲੀ ਦੇ ਰੂਪ ਵਿੱਚ ਸ਼ਮੂਲੀਅਤ ਕਰਨਗੇ ਉਹਨਾਂ ਅੱਗੇ ਕਿਹਾ ਕਿ ਸਰਕਾਰ ਕਿਸਾਨਾਂ ਮਜ਼ਦੂਰਾਂ ਅਤੇ ਬੀਬੀਆਂ ਦੀ 10000 ਰੂ ਬੁਡਾਪਾ ਪੈਨਸ਼ਨ ਜਾਰੀ ਕਰੇ, ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ, ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ‌ ਰੱਦ ਕਰਵਾਉਣ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀ ਨੂੰ ਸਰਕਾਰੀ ਨੌਕਰੀ, ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼, ਕਿਸਾਨਾ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮਾਫ਼, ਸੂਬਿਆਂ ਦੇ ਬਣਦੇ ਹੱਕ ਸੂਬਿਆਂ ਨੂੰ ਦੇਣ, ਬਿਜਲੀ ਸੋਧ ਬਿੱਲ 2020 ਦੀ ਤਜਵੀਜ਼ ਰੱਦ ਕਰਕੇ ਪ੍ਰੀਪੇਡ ਮੀਟਰ ਲਗਾਉਣੇ ਬੰਦ ਕੀਤੇ ਜਾਣ ਆਦਿ ਮਸਲੇ ਹੱਲ ਕਰਵਾਉਣ ਲਈ ਵੱਡੇ ਸੰਘਰਸ਼ ਦੀ ਤਿਆਰੀ ਕੀਤੀ ਜਾ ਰਹੀ ਹੈ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬੇ ਦੀਆਂ ਸਰਕਾਰਾਂ ਬਾਕੀ ਸੈਂਟਰਾਂ ਵਾਂਗ ਖੇਤੀ ਸੈਕਟਰ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਾਉਣਾਂ ਚਾਹੁੰਦੀਆਂ ਹਨ ਜੋ ਦੇਸ਼ ਦੇ ਕਿਸੇ ਵਰਗ ਨੂੰ ਮਨਜ਼ੂਰ ਨਹੀਂ ਇਸ ਹੋਣ ਵਾਲੇ ਇਕੱਠ ਵਿੱਚ ਪੰਜਾਬ ਦੇ ਲੋਕਾਂ ਤੋਂ ਮਤਾਂ ਪਾਸ ਕਰਵਾ ਕੇ ਦਿੱਲੀ ਵੱਲ ਕੂਚ ਕੀਤਾ ਜਾ ਸਕਦਾ ਜਿਸ ਦੀ ਜ਼ਿਮੇਵਾਰੀ ਸਰਕਾਰਾਂ ਦੀ ਹੋਵੇਗੀ।ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ , ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਖਜਾਨਚੀ ਜਗਦੀਸ਼ਪਾਲ ਸਿੰਘ ਚੱਕ ਬਾਹਮਣੀਆਂ ,ਜਿਲਾ ਮੀਤ ਖਜਾਨਚੀ ਰਜਿੰਦਰ ਸਿੰਘ ਨੰਗਲ ਅੰਬੀਆਂ ,ਜ਼ੋਨ ਆਗੂ ਜਸਵੀਰ ਸ਼ੀਰੂ ,ਰਾਜਾ ਢੰਡੋਵਾਲ ,ਕੁਲਦੀਪ ਰਾਏ ,ਧੰਨਾਂ ਸਿੰਘ ,ਜਗਿੰਦਰ ਸਿੰਘ ਖ਼ਾਲਸਾ ਤਲਵੰਡੀ ਸੰਘੇੜਾ ,ਹਰਦਿਆਲ ਸਿੰਘ ਪਟਵਾਰੀ ,ਜਰਨੈਲ ਸਿੰਘ ਪਰਜੀਆ , ਪਿੰਦਰ ਕੋਟਲਾ ਸੂਰਜਮੱਲ,ਹਰਪਾਲ ਸਿੰਘ ਅੰਗਰੇਜ਼ ਸਿੰਘ ,ਗੁਰਮੀਤ ਸਿੰਘ ਨੰਗਲਅੰਬੀਆਂ ਖੁਰਦ,ਅਤੇ ਇਹਨਾਂ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।