ਕਪੂਰਥਲਾ  :  ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਅਮਿਤ ਕੁਮਾਰ ਪੰਚਾਲ ਵਲੋਂ ਮਾਤਾ ਭੱਦਰਕਾਲੀ ਜੀ ਦੇ 78 ਵੇਂ ਇਤਿਹਾਸਕ ਮੇਲੇ ਸਬੰਧੀ 22 ਮਈ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਬੰਦ  ਰੱਖਣ ਦੇ ਹੁਕਮ ਦਿੱਤੇ ਹਨ।ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਤੇ ਪੰਜਾਬ ਲੀਕਰ ਲਾਇਸੈਂਸ ਰੂਲਜ 1956 ਦੀ ਧਾਰਾ 37 (9) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ ਪੰਚਾਲ ਨੇ ਕਿਹਾ ਕਿ ਮੇਲੇ ਦੀ ਧਾਰਮਿਕ ਮਹੱਤਤਾ ਦੇ ਮੱਦੇਨਜ਼ਰ 22 ਮਈ ਨੂੰ ਸਬ ਡਵੀਜ਼ਨ ਕਪੂਰਥਲਾ ਵਿਖੇ ਸ਼ੋਭਾ ਯਾਤਰਾ ਦੇ ਪੈਂਦੇ ਰੂਟ ’ਤੇ ਸ਼ੋਭਾ ਯਾਤਰਾ ਦੌਰਾਨ ਸ਼ਰਾਬਟ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ।