ਫ਼ਰੀਦਕੋਟ(ਵਿਪਨ ਮਿਤੱਲ):-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ ਫਰੀਦਕੋਟ ਵੱਲੋਂ ਸ਼ੁਕਲ ਜੈਨ ਅਤੇ ਉਹਨਾ ਦੇ ਪਰਿਵਾਰ ਦੇ ਸਹਿਯੋਗ ਨਾਲ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਦੀ ਦੇਖ ਰੇਖ ਹੇਠ ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ।ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਦੱਸਿਆ ਕਿ ਸ਼੍ਰੀ ਸ਼ੁਕਲ ਜੈਨ ਵੱਲੋਂ ਸਰਕਾਰੀ ਹਾਈ ਸਕੂਲ ਭਾਣਾ ਫਰੀਦਕੋਟ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਪੀਆਂ ਅਤੇ ਡਰਾਇੰਗ ਦਾ ਸਮਾਨ ਸ਼ਾਮਿਲ ਸੀ।ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਨੇ ਜਿਥੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਫਰੀਦਕੋਟ ਦਾ ਧੰਨਵਾਦ ਕੀਤਾ ਉਥੇ ਸ਼੍ਰੀ ਸ਼ੁਕਲ ਜੈਨ ਅਤੇ ਉਹਨਾ ਦੇ ਪਰਿਵਾਰ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬੱਚਿਆਂ ਦੀ ਲੋੜ ਪੂਰੀ ਕਰਦੇ ਹੋਏ ਇਹ ਸਹਾਇਤਾ ਕੀਤੀ ਹੈ।ਸ਼੍ਰੀਮਤੀ ਅਰੋੜਾ ਨੇ ਕਿਹਾ ਕਿ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਮੱਦਦ ਕਰਨੀ ਬਹੁਤ ਵੱਡਾ ਪੁੰਨ ਦਾ ਕੰਮ ਹੈ।ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੈਨ ਪਰਿਵਾਰ ਵੱਲੋਂ ਦਿੱਤੀ ਹੋਈ ਪੜ੍ਹਨ ਸਮੱਗਰੀ ਦੀ ਸਹੀ ਵਰਤੋਂ ਕਰਕੇ ਦਿਲ ਲਗਾ ਕੇ ਪੜ੍ਹਨ ਅਤੇ ਚੰਗੇ ਅੰਕ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ।ਸ਼੍ਰੀ ਸੁਰੇਸ਼ ਅਰੋੜਾ ਨੇ ਭਵਿੱਖ ਵਿੱਚ ਵੀ ਲੋੜਵੰਦ ਵਿਦਿਆਰਥੀਆਂ ਦੀ ਮੱਦਦ ਕਰਦੇ ਰਹਿਣਗੇ।ਸਕੂਲ ਦੇ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਨੇ ਸੁਸਾਇਟੀ ਦੇ ਮੈਂਬਰਾਂ ਅਤੇ ਸ਼੍ਰੀ ਸ਼ੁਕਲ ਜੈਨ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ,ਰਜਵੰਤ ਸਿੰਘ ਗਿੱਲ,ਜੀਤ ਸਿੰਘ ਸਿੱਧੂ,ਰਣਜੀਤ ਸਿੰਘ,ਜੋਤੀ,ਹਰਜੀਤ ਕੌਰ,ਗੁਰਬਿੰਦਰ ਕੌਰ ਅਤੇ ਸੁਨੀਤਾ ਮੋਂਗਾ ਹਾਜਰ ਸਨ।