ਫਰੀਦਕੋਟ (ਵਿਪਨ ਕੁਮਾਰ ਮਿਤੱਲ) :- ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵੱਲੋਂ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿੱਚ ਗਾਂਧੀਵਾਦੀ ਨੇਤਾ ਸਾਦਗੀ ਦੇ ਪੁੰਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ:ਲਾਲ ਬਹਾਦੁਰ ਸ਼ਾਸਤਰੀ ਜੀ ਦੀ ਬਰਸੀ ਬੱਸ ਸਟੈਂਡ ਫਰੀਦਕੋਟ ਵਿਖੇ ਮਨਾਈ ਗਈ।ਹਾਜ਼ਰੀਨ ਵੱਲੋਂ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਸਭ ਤੋਂ ਪਹਿਲਾਂ ਸੀਨੀਅਰ ਮੈਂਬਰ ਵਿਨੋਦ ਕੁਮਾਰ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ।ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਲਾਲ ਬਹਾਦੁਰ ਸ਼ਾਸ਼ਤਰੀ ਜੀ ਦੀ ਜੀਵਨੀ ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਉਹਨਾ ਦਾ ਜਨਮ 2 ਅਕਤੂਬਰ 1904 ਨੂੰ ਉੱਤਰ ਪ੍ਰਦੇਸ਼ ਦੇ ਛੋਟੇ ਜਿਹੇ ਸ਼ਹਿਰ ਮੁਗਲ ਸਰਾਏ ਵਿੱਚ ਇੱਕ ਅਧਿਆਪਕ ਦੇ ਘਰ ਹੋਇਆ।ਸ਼ਾਸਤਰੀ ਜੀ ਦੀ ਉਮਰ ਅਜੇ ਡੇਢ ਸਾਲ ਦੀ ਸੀ ਜਦੋਂ ਇਹਨਾ ਦੇ ਪਿਤਾ ਜੀ ਦੀ ਮੌਤ ਹੋ ਗਈ ਸੀ।ਸ਼੍ਰੀ ਅਰੋੜਾ ਨੇ ਦੱਸਿਆ ਕਿ ਲਾਲ ਬਹਾਦੁਰ ਸ਼ਾਸਤਰੀ ਸਾਫ ਸੁਥਰੇ ਅਕਸ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਸਨ।ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਦੇਹਾਂਤ ਤੋਂ ਬਾਅਦ ਡੇਢ ਸਾਲ ਤੱਕ ਲਾਲ ਬਹਾਦੁਰ ਸ਼ਾਸ਼ਤਰੀ ਜੀ ਦੇਸ਼ ਦੇ ਪ੍ਰਧਾਨ ਮੰਤਰੀ ਰਹੇ।ਉਹਨਾ ਦੱਸਿਆ ਕਿ ਸ਼ਾਸਤਰੀ ਜੀ ਦੇਸ਼ ਦੇ ਗ੍ਰਹਿ ਅਤੇ ਰੇਲਵੇ ਮੰਤਰੀ ਵੀ ਰਹੇ ਇਹਨਾ ਦੇ ਰੇਲਵੇ ਮੰਤਰੀ ਦੇ ਕਾਰਜਕਾਲ ਦੌਰਾਨ ਰੇਲਵੇ ਦੁਰਘਟਨਾ ਹੀ ਗਈ ਤੇ ਉਹਨਾ ਨੇ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਸੀ।ਸ਼੍ਰੀ ਅਰੋੜਾ ਨੇ ਦੱਸਿਆ ਕਿ ਉਹਨਾ ਦੇ ਪ੍ਰਧਾਨ ਮੰਤਰੀ ਕਾਰਜਕਾਲ ਦੌਰਾਨ 1965 ਵਿੱਚ ਭਾਰਤ ਦੀ ਪਾਕਿਸਤਾਨ ਨਾਲ਼ ਲੜਾਈ ਹੋਈ ਸੀ ਅਤੇ ਭਾਰਤ ਦੀ ਜਿੱਤ ਹੋਈ ਸੀ ਪਰ ਉਜੇਕਸਤਾਂਨ ਦੀ ਰਾਜਧਾਨੀ ਤਾਸ਼ਕੰਦ ਵਿਖੇ 11ਜਨਵਰੀ 1966 ਨੂੰ ਉਹਨਾ ਦਾ ਦੇਹਾਂਤ ਹੋ ਗਿਆ ਜਿਸ ਡੀ ਖ਼ਬਰ ਉਹਨਾ ਦੇ ਪਰਿਵਾਰ ਨੂੰ ਸਭ ਤੋਂ ਪਹਿਲਾ ਉਹਨਾ ਦੇ ਮੀਡੀਆ ਸਲਾਹਕਾਰ ਸ਼੍ਰੀ ਕੁਲਦੀਪ ਨਈਅਰ ਨੇ ਦਿੱਤੀ ਸੀ।ਪੂਰਾ ਦੇਸ਼ ਉਹਨਾ ਨੂੰ ਉਹਨਾ ਦੀ ਸਾਦਗੀ ਅਤੇ ਇਮਾਨਦਾਰੀ ਕਰਕੇ ਅੱਜ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਪ੍ਰਿੰਸੀਪਲ ਸੁਰੇਸ਼,ਵਿਨੋਦ ਕੁਮਾਰ,ਜੀਤ ਸਿੰਘ ਸਿੱਧੂ,ਰਜਵੰਤ ਸਿੰਘ ,ਸਤਨਾਮ ਸਿੰਘ ਬਤਰਾ,ਸੁਖਚੈਨ ਸਿੰਘ ,ਤਕਦੀਰ ਸਿੰਘ,ਗੁਰਪ੍ਰਤਾਪ ਸਿੰਘ ਅਤੇ ਗੁਰਜੋਤ ਸਿੰਘ ਹਾਜਰ ਸਨ।