ਬਾਲੀਵੁੱਡ ਦੀ ਬਿਹਤਰੀਨ ਅਦਾਕਾਰਾ ਕ੍ਰਿਤੀ ਸੈਨਨ ਇਸ ਸਮੇਂ ਬਹੁਤ ਖੁਸ਼ ਹੈ। ਹਾਲ ਹੀ ‘ਚ ਅਦਾਕਾਰਾ ਨੂੰ ਆਪਣੀ ਫਿਲਮ ‘ਮਿਮੀ’ ਲਈ 69ਵੇਂ ਨੈਸ਼ਨਲ ਫਿਲਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਥੇ ਹੀ ਆਲੀਆ ਨੂੰ ਸੰਜੇ ਲੀਲਾ ਭੰਸਾਲੀ ਦੀ ਫਿਲਮ ਗੰਗੂਬਾਈ ਲਈ ਸਰਵੋਤਮ ਅਭਿਨੇਤਰੀ ਦਾ ਐਵਾਰਡ ਮਿਲਿਆ ਹੈ। ਕ੍ਰਿਤੀ ਨੂੰ ਉਸ ਦੀ ਸੁਪਰਹਿੱਟ ਫਿਲਮ ‘ਮਿਮੀ’ ‘ਚ ਸ਼ਾਨਦਾਰ ਅਦਾਕਾਰੀ ਲਈ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਸਨਮਾਨ ਹਾਸਲ ਕਰਨ ਤੋਂ ਬਾਅਦ ਕ੍ਰਿਤੀ ਨੇ ਸਭ ਤੋਂ ਪਹਿਲਾਂ ਗਣਪਤੀ ਬੱਪਾ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਤੇ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

    ਕ੍ਰਿਤੀ ਸੈਨਨ ਹਾਲ ਹੀ ਵਿੱਚ ਬੱਪਾ ਨੂੰ ਮੱਥਾ ਟੇਕਣ ਲਈ ਮੁੰਬਈ ਦੇ ਸਿੱਧੀਵਿਨਾਇਕ ਮੰਦਰ ਪਹੁੰਚੀ। ਇਸ ਦੌਰਾਨ ਕ੍ਰਿਤੀ ਦੇ ਨਾਲ ਉਨ੍ਹਾਂ ਦੀ ਛੋਟੀ ਭੈਣ ਨੂਪੁਰ ਵੀ ਮੌਜੂਦ ਸੀ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ ਕ੍ਰਿਤੀ ਪੀਲੇ ਰੰਗ ਦੇ ਸੂਟ ਅਤੇ ਸਲਵਾਰ ‘ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਸਿੱਧੀਵਿਨਾਇਕ ਮੰਦਰ ‘ਚ ਪੂਜਾ ਕਰਨ ਤੋਂ ਬਾਅਦ ਅਦਾਕਾਰਾ ਬਾਹਰ ਆਈ ਅਤੇ ਪਾਪਰਾਜ਼ੀ ਅਤੇ ਲੋਕਾਂ ਨੂੰ ਪ੍ਰਸ਼ਾਦ ਵੰਡਿਆ। ਇਸ ਤੋਂ ਬਾਅਦ ਕ੍ਰਿਤੀ ਨੇ ਆਪਣੇ ਪਰਿਵਾਰ ਨਾਲ ਪੋਜ਼ ਵੀ ਦਿੱਤੇ।