ਮਸ਼ਹੂਰ ਕੁਲਹਾੜ ਪੀਜ਼ਾ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਮਸ਼ਹੂਰ ਕੁਲਹੜ ਪੀਜ਼ਾ ਜੋੜੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ-ਦੂਜੇ ਨੂੰ ਅਨਫਾਲੋ ਕਰ ਦਿੱਤਾ ਹੈ। ਸ਼ਹਿਰ ’ਚ ਦੋਵਾਂ ਦੇ ਤਲਾਕ ਦੀ ਚਰਚਾ ਹੈ। ਦੋਵਾਂ ਦੀ ਆਈਡੀ ਤੋਂ ਇੱਕ ਦੂਜੇ ਨੂੰ ਅਨਫਾਲੋ ਕਰ ਦਿੱਤਾ ਗਿਆ ਹੈ। ਫਿਲਹਾਲ ਇਸ ਬਾਰੇ ਜੋੜੇ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

    ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋਣ ਦੀ ਜਾਣਕਾਰੀ ਇਸ ਜੋੜੇ ਵੱਲੋਂ ਸਾਂਝੀ ਕੀਤੀ ਗਈ ਸੀ। ਪਰ ਬਾਅਦ ’ਚ  ਖਾਤੇ ਨੂੰ ਬਰਾਮਦ ਕੀਤਾ ਗਿਆ ਸੀ।