Skip to content
ਪੀਐੱਮ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ-‘ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ‘ਭਾਰਤ ਰਤਨ’ ਨਾਲ ਸਨਮਾਨਿਤ ਕੀਤਾ ਜਾਵੇਗਾ। ਮੈਂ ਵੀ ਉਨ੍ਹਾਂ ਨਾਲ ਗੱਲ ਕੀਤੀ ਤੇ ਇਸ ਸਨਮਾਨ ਨਾਲ ਸਨਮਾਨਿਤ ਹੋਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।ਪੀਐੱਮ ਮੋਦੀ ਨੇ ਕਿਹਾ ਕਿ ਸਾਡੇ ਸਮੇਂ ਦੇ ਸਭ ਤੋਂ ਸਨਮਾਨਿਤ ਰਾਜਨੇਤਾਵਾਂ ਵਿਚੋਂ ਇਕ, ਭਾਰਤ ਦੇ ਵਿਕਾਸ ਵਿਚ ਉਨ੍ਹਾਂ ਦਾ ਯੋਗਦਾਨ ਨਾਭੁੱਲਣਯੋਗ ਹੈ। ਉਨ੍ਹਾਂ ਦਾ ਜੀਵਨ ਜ਼ਮੀਨੀ ਪੱਧਰ ‘ਤੇ ਕੰਮ ਕਰਨ ਤੋਂ ਸ਼ੁਰੂ ਹੋ ਕੇ ਸਾਡੇ ਉਪ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨ ਤੱਕ ਦਾ ਹੈ। ਉਨ੍ਹਾਂ ਨੇ ਸਾਡੇ ਗ੍ਰਹਿ ਮੰਤਰੀ ਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਵਜੋਂ ਆਪਣੀ ਪਛਾਣ ਬਣਾਈ। ਉਨ੍ਹਾਂ ਦੇ ਸੰਸਦੀ ਦਖਲ ਹਮੇਸ਼ਾ ਮਿਸਾਲੀ ਅਤੇ ਸੂਝ ਨਾਲ ਭਰਪੂਰ ਰਹੇ ਹਨ।
Post Views: 2,214
Related