
Skip to content
ਹਰ ਵਿਦਿਆਰਥੀ ਨੂੰ ਸਾਹਿਤ ਦੀ ਕਿਸੇ ਇੱਕ ਵਿਧਾ ਨਾਲ ਜ਼ਰੂਰ ਜੁੜਨਾ ਚਾਹੀਦਾ ਹੈ:ਕੁਮਾਰ ਜਗਦੇਵ ਬਰਾੜਜ਼ਿਲਾ ਪੱਧਰ ਤੇ ਜੇਤੂ ਰਹੇ ਵਿਦਿਆਰਥੀ ਅੱਗੇ ਰਾਜ ਪੱਧਰੀ ਮੁਕਾਬਲੇ ’ਚ ਭਾਗ ਲੈਣਗੇ: ਮਨਜੀਤ ਪੁਰੀਫ਼ਰੀਦਕੋਟ, 24 ਅਗਸਤ (ਵਿਪਨ ਮਿੱਤਲ)- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜਫ਼ਰ ਦੀ ਯੋਗ ਅਗਵਾਈ ਹੇਠ ਭਾਸ਼ਾ ਅਫ਼ਸਰ ਫ਼ਰੀਦਕੋਟ ਸ਼੍ਰੀ ਮਨਜੀਤ ਪੁਰੀ ਦੀ ਦੇਖ-ਰੇਖ ਹੇਠ ਸਾਹਿਤ ਸਿਰਜਣ ਮੁਕਾਬਲੇ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੇ ਪਿ੍ਰੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦਾ ਮਹੱਤਵ ਦੱਸਦਿਆਂ ਅਪੀਲ ਕੀਤੀ ਕਿ ਹਰੇਕ ਵਿਦਿਆਰਥੀ ਸਾਹਿਤ ਦੀ ਕਿਸੇ ਵਿਧਾ ਨਾਲ ਜ਼ਰੂਰ ਜੁੜੇ। ਉਨ੍ਹਾਂ ਵਿਦਿਆਰਥੀਆਂ ਨੂੰ ਸਿਲੇਬਸ ਦੇ ਨਾਲ-ਨਾਲ ਚੰਗੇ ਲੇਖਕਾਂ ਦੀ ਪੁਸਤਕਾਂ ਪੜ੍ਹਨ ਵਾਸਤੇ ਵੀ ਪ੍ਰੇਰਿਤ ਕੀਤਾ।ਇਸ ਮੌਕੇ ਪਹੁੰਚੇ ਮਹਿਮਾਨਾਂ, ਵਿਦਿਆਰਥੀਆਂ , ਅਧਿਆਪਕ ਸਾਹਿਬਾਨ ਅਤੇ ਮੁਕਾਬਲੇ ਦੇ ਜੱਜ ਸਾਹਿਬਾਨ ਨੂੰ ਜੀ ਆਇਆਂ ਨੂੰ ਜ਼ਿਲਾ ਭਾਸ਼ਾ ਅਫ਼ਸਰ ਫ਼ਰੀਦਕੋਟ ਸ਼੍ਰੀ ਮਨਜੀਤ ਪੁਰੀ ਨੇ ਆਖਿਆ। ਉਨ੍ਹਾਂ ਕਿਹਾ ਅੱਜ ਦੇ ਮੁਕਾਬਲੇ ’ਚ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000, 750 ਅਤੇ 500 ਰੁਪਏ ਦੇ ਨਗਦ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪੱਧਰ ਤੇ ਜੇਤੂ ਵਿਦਿਆਰਥੀ ਅੱਗੇ ਰਾਜ ਪੱਧਰ ਤੇ ਭਾਗ ਲੈਣਗੇ। ਉਨ੍ਹਾਂ ਇਨ੍ਹਾਂ ਮੁਕਾਬਿਲਆਂ ਦਾ ਉਦੇਸ਼ ਦੱਸਿਆ ਕਿ ਵਿਦਿਆਰਥੀਆਂ ਨੂੰ ਸਾਹਿਤ ਅਤੇ ਸੱਭਿਆਚਾਰਕ ਦੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਛੁਪੀ ਲਿਖਣ ਕਲਾ ਨੂੰ ਪ੍ਰਫ਼ੁਲਿਤ ਕਰਨ ਵਾਸਤੇ ਭਾਸ਼ਾ ਵਿਭਾਗ ਵੱਲੋਂ ਹਰ ਸਾਲ ਇਹ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਮੌਕੇ ਪਹੁੰਚੇ ਸਮੂਹ ਭਾਗੀਦਾਰਾਂ ਲਈ ਰਿਫ਼ਰੈਸ਼ਮੈਂਟ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ। ਭਾਸ਼ਾ ਵਿਭਾਗ ਫ਼ਰੀਦਕੋਟ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਕਵਿਤਾ, ਕਹਾਣੀ, ਲੇਖ ਲਿਖਣ ਅਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਲੈਕਚਰਾਰ ਜਸਵਿੰਦਰਪਾਲ ਸਿੰਘ ਮਿੰਟੂ, ਸਾਹਿਤਕਾਰ ਗੁਰਜੀਤ ਸਿੰਘ ਟਹਿਣਾ, ਸੰਗੀਤਕਾਰ/ਗਾਇਕ ਦਵਿੰਦਰ ਸੰਧੂ, ਸੰਗੀਤਕਾਰ, ਗਾਇਕ ਵਿਜੈ ਦੇਵਗਣ ਨੇ ਕੀਤੀ। ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਜਸਬੀਰ ਸਿੰਘ ਜੱਸੀ ਜ਼ਿਲਾ ਗਾਈਡੈਂਸ ਕਾਊਂਸਲਰ ਨੇ ਕੀਤਾ। ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਖੋਜ਼ ਅਫ਼ਸਰ ਕੰਵਰਜੀਤ ਸਿੰਘ ਸਿੱਧੂ, ਸੀਨੀਅਰ ਸਹਾਇਕ ਰਣਜੀਤ ਸਿੰਘ, ਰਣਜੋਧ ਸਿੰਘ, ਸੰਦੀਪ ਕੌਰ ਨੇ ਅਹਿਮ ਭੂਮਿਕਾ ਅਦਾ ਕੀਤੀ। ਇਸ ਮੌਕੇ ਕਰਵਾਏ ਮੁਕਾਬਿਲਆਂ ਦੀ ਅੰਤਿਮ ਨਤੀਜੇ ਇਸ ਪ੍ਰਕਾਰ ਰਹੇ : ਕਵਿਤਾ ਗਾਇਣ ਮੁਕਾਬਲੇ ’ਚ ਭਾਵਿਕਾ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ, ਜਸਕੀਰਤ ਕੌਰ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ, ਹਰਸਾਹਿਬ ਸਿੰਘ ਸੋਢੀ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਲਿਖਣ ਦੇ ਮੁਕਾਬਲੇ ’ਚ ਹਰਨੂਰ ਕੌਰ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ, ਪ੍ਰਭਜੋਤ ਕੌਰ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ, ਜਸਵੰਤ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਨਵੀਂ ਪਿੱਪਲੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਲੇਖ ਲਿਖਣ ਦੇ ਮੁਕਾਬਲੇ ’ਚ ਦਿ੍ਰਸ਼ਟੀ ਜੈਨ ਡੀ.ਏ.ਵੀ.ਪਬਲਿਕ ਸਕੂਲ ਕੋਟਕਪੂਰਾ, ਹਰਲੀਨ ਕੌਰ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ, ਅਭੀਜੋੋਤ ਸਿੰਘ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਹਾਣੀ ਲਿਖਣ ਦੇ ਮੁਕਾਬਲੇ ’ਚ ਮਨਕਰਨਜੋਤ ਕੌਰ ਧਾਲੀਵਾਲ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ, ਅਨੰਤਵੀਰ ਕੌਰ ਡੀ.ਏ.ਵੀ.ਪਬਲਿਕ ਸਕੂਲ ਕੋਟਕਪੂਰਾ, ਮਹਿਕ ਡਾ.ਮਹਿੰਦਰ ਬਰਾੜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਫ਼ੋਟੋ:-ਭਾਸ਼ਾ ਵਿਭਾਗ ਵੱਲੋਂ ਕਰਵਾਏ ਸਾਹਿਤ ਸਿਰਜਣ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਪਿ੍ਰੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ, ਜ਼ਿਲਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ, ਖੋਜ਼ ਅਫ਼ਸਰ ਕੰਵਰਜੀਤ ਸਿੰਘ ਸਿੱਧੂ ਅਤੇ ਹੋਰ।Related