ਜਲੰਧਰ : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਟੀਵੀ ਸੈਂਟਰ ਨੇੜੇ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਇਕ ਬੋਲੈਰੋ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਹੈ। ਹਾਦਸੇ ਵਿਚ ਐਕਟਿਵਾ ਸਵਾਰ ਦੋ ਦੋਸਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪੰਕਜ ਤੇ ਮੋਹਿਤ ਵਜੋਂ ਹੋਈ ਹੈ।

ਮ੍ਰਿਤਕ ਪੰਕਜ ਦਾ ਵਿਆਹ ਢਾਈ ਮਹੀਨੇ ਪਹਿਲਾਂ ਹੋਇਆ ਸੀ। ਜਦਕਿ ਮੋਹਿਤ ਅਜੇ ਕੁਆਰਾ ਸੀ। ਦੋਵੇਂ ਦੋਸਤ ਸਪੋਰਟਸ ਮਾਰਕੀਟ ਵਿੱਚ ਕਾਰੋਬਾਰ ਕਰਦੇ ਸਨ। ਹਾਦਸੇ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁੱਤਾਂ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਰੋ-ਰੋ ਕੇ ਬੁਰਾ ਹਾਲ ਹੈ।