ਗੁਰਦੀਪ ਕੰਗ ਦਾ ਸਮਾਜ ਸੇਵਾ ‘ਚ ਸ਼ਲਾਘਾਯੋਗ ਯੋਗਦਾਨ : ਲਾਇਨ ਅਰੋੜਾ ਅੰਨ ਦਾਨ ਵਰਗੇ ਪੁੰਨ ਦੇ ਕੰਮਾਂ ‘ਚ ਹਰ ਕਿਸੇ ਦਾ ਸਹਿਯੋਗ ਜਰੂਰੀ : ਐਡਵੋਕੇਟ ਅਨੂ ਸ਼ਰਮਾ ਪਹਿਲਗਾਮ ਹਮਲੇ ਦੇ ਸ਼ਹੀਦਾਂ ਨੂੰ ਵੀ ਦਿੱਤੀ ਸ਼ਰਧਾਂਜਲੀ ਫਗਵਾੜਾ 27 ਅਪ੍ਰੈਲ ( ਨਰੇਸ਼ ਪਾਸੀ)- ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਅਤੇ ਬਾਬਾ ਬਾਲਕ ਨਾਥ ਸੇਵਾ ਸਮਿਤੀ ਫਗਵਾੜਾ ਦੇ ਪ੍ਰਧਾਨ ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਦੀ ਅਗਵਾਈ ਹੇਠ, ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਫਗਵਾੜਾ ਵਿਖੇ 85ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਸਾਬਕਾ ਡਿਸਟ੍ਰਿਕਟ ਗਵਰਨਰ ਲਾਇਨ ਦਵਿੰਦਰ ਪਾਲ ਅਰੋੜਾ ਅਤੇ ਮਨੁੱਖੀ ਅਧਿਕਾਰ ਪ੍ਰੀਸ਼ਦ ਮਹਿਲਾ ਵਿੰਗ ਦੀ ਕੌਮੀ ਉਪ ਪ੍ਰਧਾਨ ਐਡਵੋਕੇਟ ਅਨੂ ਸ਼ਰਮਾ ਮੁੱਖ ਮਹਿਮਾਨਾਂ ਵਜੋਂ ਸ਼ਾਮਲ ਹੋਏ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਕੌਂਸਲਰ ਸੀਤਾ ਦੇਵੀ ਅਤੇ ਮਮਤਾ ਖੋਸਲਾ ਕੌਂਸਲਰ, ਸਮਾਜ ਸੇਵੀ ਬੱਬੂ ਮਨੀਲਾ, ਬਾਬਾ ਬਾਲਕ ਨਾਥ ਸੇਵਾ ਸੰਮਤੀ ਸਰਪ੍ਰਸਤ ਧਰਮਪਾਲ ਨਿਸ਼ਚਲ, ਸਰਪ੍ਰਸਤ ਐਸਪੀ ਬਸਰਾ ਅਤੇ ਅਧਿਆਪਕ ਆਗੂ ਵਰਿੰਦਰ ਸਿੰਘ ਕੰਬੋਜ ਹਾਜ਼ਰ ਸਨ। ਸਮਾਗਮ ਦੀ ਆਰੰਭਤਾ ਦੱਖਣੀ ਕਸ਼ਮੀਰ ਦੇ ਪਹਿਲਗਾਮ ‘ਚ ਵਾਪਰੇ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਦੋ ਮਿਨਟ ਦਾ ਮੌਨ ਧਾਰਣ ਕਰਕੇ ਕੀਤੀ ਗਈ। ਉਪਰੰਤ ਮੁੱਖ ਮਹਿਮਾਨਾਂ ਨੇ 20 ਲੋੜਵੰਦ ਔਰਤਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡਿਆ ਅਤੇ ਲਾਇਨ ਗੁਰਦੀਪ ਸਿੰਘ ਕੰਗ ਅਤੇ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੰਨ ਦਾ ਦਾਨ ਬਹੁਤ ਹੀ ਪੁੰਨ ਦਾ ਕੰਮ ਹੈ। ਜਿਸ ਵਿੱਚ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਗੁਰਦੀਪ ਸਿੰਘ ਕੰਗ ਅਤੇ ਬਾਬਾ ਬਾਲਕ ਨਾਥ ਸੇਵਾ ਸੰਮਤੀ ਵੱਲੋਂ ਸਮਾਜ ਸੇਵਾ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਕੌਂਸਲਰ ਸੀਤਾ ਦੇਵੀ ਅਤੇ ਮਮਤਾ ਖੋਸਲਾ ਨੇ ਇਹ ਵੀ ਕਿਹਾ ਕਿ ਸਮਾਜ ਦੇ ਸਾਰੇ ਸਮਰੱਥ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਵਿੱਤੀ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ, ਬਿਮਾਰਾਂ ਅਤੇ ਬਜ਼ੁਰਗਾਂ ਨੂੰ ਹਰ ਸੰਭਵ ਮੱਦਦ ਪ੍ਰਦਾਨ ਕਰਨ। ਲਾਇਨ ਗੁਰਦੀਪ ਸਿੰਘ ਕੰਗ ਅਤੇ ਮੰਦਰ ਕਮੇਟੀ ਵੱਲੋਂ ਲਾਇਨ ਦਵਿੰਦਰ ਪਾਲ ਅਰੋੜਾ ਅਤੇ ਐਡਵੋਕੇਟ ਅਨੂ ਸ਼ਰਮਾ ਸਮੇਤ ਸਾਰੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੀਪ ਸਿੰਘ ਕੰਗ ਨੇ ਸਾਰਿਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਬਾਬਾ ਬਾਲਕ ਨਾਥ ਜੀ ਦੇ ਆਸ਼ੀਰਵਾਦ ਸਦਕਾ ਰਾਸ਼ਨ ਵੰਡ ਸਮੇਤ ਸਮਾਜ ਸੇਵਾ ਦੇ ਕੰਮ ਜਾਰੀ ਰਹਿਣਗੇ। ਲਾਇਨ ਸੁਸ਼ੀਲ ਸ਼ਰਮਾ ਨੇ ਸਟੇਜ ਦੀ ਸੇਵਾ ਬਹੁਤ ਵਧੀਆ ਢੰਗ ਨਾਲ ਨਿਭਾਈ। ਇਸ ਮੌਕੇ ਸ਼ਿਵ ਸ਼ਕਤੀ ਮਾਤਾ ਮੰਦਰ ਦੇ ਪ੍ਰਧਾਨ ਚੰਚਲ ਸੇਠ, ਕੈਸ਼ੀਅਰ ਕਿੱਟੀ ਬਸਰਾ, ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ, ਵਾਈਸ ਪ੍ਰਧਾਨ ਲਾਇਨ ਸੁਮਿਤ ਭੰਡਾਰੀ, ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੈ ਕੁਮਾਰ, ਲਾਇਨ ਸਤਵਿੰਦਰ ਸਿੰਘ ਭਮਰਾ ਪੀ.ਆਰ.ਓ., ਲਾਇਨਜ ਕਲੱਬ ਫਗਵਾੜਾ ਹਾਰਮੋਨੀ ਦੇ ਪ੍ਰਧਾਨ ਸਤਨਾਮ ਸਿੰਘ ਰਾਣਾ, ਸ਼ਿਵ ਸੈਨਾ ਅਖੰਡ ਭਾਰਤ ਦੇ ਕੌਮੀ ਪ੍ਰਧਾਨ ਲਾਇਨ ਅਜੈ ਮਹਿਤਾ, ਕਮਲ ਸਰੋਜ ਸੂਬਾ ਪ੍ਰੈੱਸ ਸਕੱਤਰ ਸ਼ਿਵ ਸੈਨਾ ਯੂ.ਬੀ.ਟੀ., ਲਾਇਨ ਸੰਜੀਵ ਲਾਂਬਾ, ਲਾਇਨ ਵਿਪਨ ਸ਼ਰਮਾ, ਲਾਇਨ ਵਿੱਕੀ ਚੁੰਬਰ, ਲਾਇਨ ਸ਼ਸ਼ੀ ਕਾਲੀਆ, ਪਵਨ ਕਲੂਚਾ, ਮਨੀਸ਼ ਕਨੌਜੀਆ, ਨਵਿਤਾ ਛਾਬੜਾ ਪ੍ਰਧਾਨ ਡਿਵਾਈਨ ਏਂਜਲ ਵੈਲਫੇਅਰ ਸੁਸਾਇਟੀ, ਸੀਮਾ ਰਾਣਾ, ਸਮਾਜ ਸੇਵੀ ਅਮਨਦੀਪ ਕੌਰ ਤੋਂ ਇਲਾਵਾ ਵਿਨੇ ਕੁਮਾਰ ਬਿੱਟੂ, ਰਿਜਨ ਚੇਅਰਮੈਨ ਲਾਇਨ ਚਮਨ ਲਾਲ, ਰਵੀ ਕੁਮਾਰ, ਰਮੇਸ਼ ਸ਼ਿੰਗਾਰੀ, ਹੈਪੀ ਮੱਲ੍ਹਣ, ਅਮਰਜੀਤ ਸਿੰਘ ਬਘਾਣਾ, ਰਮੇਸ਼ ਕਪੂਰ ਆਦਿ ਹਾਜ਼ਰ ਸਨ। ਤਸਵੀਰ ਸਮੇਤ।