ਜਲੰਧਰ ਦੀ ਸੈਂਟ੍ਰਲ ਜੇਲ੍ਹ ਇੱਕ ਵਾਰ ਫਿਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਜੇਲ੍ਹ ਅੰਦਰ ਚੈਕਿੰਗ ਦੌਰਾਨ ਇੱਕ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਅਤੇ ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ 7 ਗ੍ਰਾਮ ਕ੍ਰੀਮ ਰੰਗ ਦਾ ਨਸ਼ੀਲਾ ਪਦਾਰਥ ਅਤੇ ਇੱਕ ਕੀਪੈਡ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਇਸ ਮਾਮਲੇ ਸਬੰਧੀ ਸਹਾਇਕ ਸੁਪਰਿੰਟੈਂਡੈਂਟ ਸੁਰਜੀਤ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਅਤੇ ਪ੍ਰਿਜ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਦੋਸ਼ੀ ਹਵਾਲਾਤੀ ਦੀ ਪਛਾਣ ਸ਼ਿਵਮ ਵਰਮਾ ਪੁੱਤਰ ਸੰਜੀਵ ਵਰਮਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਕਿ ਜੇਲ੍ਹ ਅੰਦਰ ਨਸ਼ੀਲਾ ਪਦਾਰਥ ਅਤੇ ਮੋਬਾਈਲ ਕਿਵੇਂ ਪਹੁੰਚਿਆ।