ਲੁਧਿਆਣਾ : ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਅਤੇ ਰਵਨੀਤ ਸਿੰਘ ਬਿੱਟੂ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਵੱਡੇ ਕਾਫਲੇ ਵਿਚ ਭਾਜਪਾ ਆਗੂ ਤੇ ਵਰਕਰ ਜੀਵਨ ਗੁਪਤਾ ਨਾਲ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰ ਪੁੱਜੇ ਤੇ ਉਨ੍ਹਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।