ਜਲੰਧਰ (ਅਰਸ਼ਦੀਪ ਸਿੰਘ ਕਾਲੜਾ): ਬਸਤੀ ਸ਼ੇਖ ਸਥਿਤ ਲਾਇਲਪੁਰ ਖਾਲਸਾ ਸਕੂਲ ਵਿਖੇ ਅੱਜ ਸ੍ਰੀ ਗੁਰੂ ਰਾਮਦਾਸ ਹੈਂਡੀਕ੍ਰਾਫਟਸ ਵੱਲੋਂ ਸ. ਅਜੀਤ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਵਾਟਰ ਕੂਲਰ ਦੀ ਸੇਵਾ ਕਰਵਾਈ ਗਈ। ਇਸ ਸੇਵਾ ਰਾਹੀਂ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਲਈ ਪੀਣ ਵਾਲੇ ਠੰਢੇ ਪਾਣੀ ਦੀ ਸਹੂਲਤ ਉਪਲਬਧ ਕਰਵਾਈ ਗਈ।

                                               

ਇਹ ਸੇਵਾ ਸ. ਅਜੀਤ ਸਿੰਘ ਜੀ ਦੀ ਯਾਦ ਨੂੰ ਸਤਿਕਾਰ ਨਾਲ ਸਮਰਪਿਤ ਕਰਦਿਆਂ ਸ੍ਰੀਮਤੀ ਪਰਮਜੀਤ ਕੌਰ, ਦਮਨਜੀਤ ਸਿੰਘ ਅਤੇ ਕਰਨ ਬੱਬ ਜੀ ਵੱਲੋਂ ਕੀਤੀ ਗਈ। ਸੇਵਾਦਾਰਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਹਾਜ਼ਰ ਸੰਗਤ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਬੋਲਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਲਈ ਸੁਵਿਧਾਵਾਂ ਮੁਹੱਈਆ ਕਰਵਾਉਣਾ ਇੱਕ ਉੱਤਮ ਕਾਰਜ ਹੈ। ਖਾਸ ਕਰਕੇ ਵਿਦਿਅਕ ਅਦਾਰੇ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕਰਨਾ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਹੈ।

ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੇਵਾ ਕਰਨ ਵਾਲੇ ਪਰਿਵਾਰਕ ਮੈਂਬਰਾਂ ਅਤੇ ਸੇਵਾਦਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਪ੍ਰਬੰਧਕ ਕਮੇਟੀ ਨੇ ਸ. ਅਜੀਤ ਸਿੰਘ ਜੀ ਦੀ ਯਾਦ ਵਿੱਚ ਕੀਤੀ ਗਈ ਇਸ ਸੇਵਾ ਲਈ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਸੇਵਾ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।

ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ ਵਿੱਚ ਅਮ੍ਰਿਤਪਾਲ ਕੌਰ, ਜਸਬੀਰ ਕੌਰ, ਪਿੰਕੀ ਭਾਟੀਆ, ਸੰਜਨਾ ਸ਼ਰਮਾ ਅਤੇ ਸਰਬਜੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ ਛਾਬੜਾ , ਅਮਰਪ੍ਰੀਤ ਸਿੰਘ ਰਿੰਕੂ, ਪ੍ਰਿਤਪਾਲ ਸਿੰਘ ਲੱਕੀ, ਸਰਬਜੀਤ ਸਿੰਘ ਕਾਲੜਾ ਅਤੇ ਗਗਨ ਨਾਰੰਗ ਵੀ ਮੌਜੂਦ ਸਨ।

ਸਮਾਗਮ ਵਿੱਚ ਹਾਜ਼ਰ ਸਮੂਹ ਮੈਂਬਰਾਂ ਨੇ ਸ. ਅਜੀਤ ਸਿੰਘ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਯਾਦ ਵਿੱਚ ਕੀਤੀ ਗਈ ਇਸ ਸੇਵਾ ਨੂੰ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਵਾਟਰ ਕੂਲਰ ਦੀ ਇਹ ਸੇਵਾ ਲੰਮੇ ਸਮੇਂ ਤੱਕ ਵਿਦਿਆਰਥੀਆਂ ਅਤੇ ਸਕੂਲ ਨਾਲ ਜੁੜੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗੀ। ਅੰਤ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰ ਪਰਿਵਾਰ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਲੋਕ ਭਲਾਈ ਦੇ ਕਾਰਜ ਜਾਰੀ ਰੱਖਣ ਦੀ ਕਾਮਨਾ ਕੀਤੀ ਗਈ।