
Skip to content

ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) : ਮੈਡ ਸੰਧੂ ਕਤਲ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਪਰਮਿੰਦਰ ਉਰਫ਼ ਕਾਕਾ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮ ਨੂੰ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮਾਮਲੇ ਦੀ ਅਗਲੀ ਜਾਂਚ ਲਈ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
ਜਾਣਕਾਰੀ ਅਨੁਸਾਰ, ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਪਰਮਿੰਦਰ ਉਰਫ਼ ਕਾਕਾ ’ਤੇ ਗੋਲੀ ਚਲਾਉਣ ਦਾ ਦੋਸ਼ ਹੈ। ਪੁਲਿਸ ਵੱਲੋਂ ਉਸ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਰਿਮਾਂਡ ਦੌਰਾਨ ਜਾਂਚ ਅਧਿਕਾਰੀਆਂ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਕਤਲ ਦੀ ਵਾਰਦਾਤ ਨਾਲ ਸਬੰਧਤ ਅਹਿਮ ਜਾਣਕਾਰੀਆਂ ਹਾਸਲ ਕੀਤੀਆਂ ਜਾ ਸਕਣ। ਇਸ ਦੇ ਨਾਲ ਹੀ ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਵਾਰਦਾਤ ਨੂੰ ਕਿਹੜੇ ਹਾਲਾਤ ਵਿੱਚ ਅੰਜਾਮ ਦਿੱਤਾ ਗਿਆ ਅਤੇ ਇਸ ਮਾਮਲੇ ਵਿੱਚ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਵੀ ਸੀ ਜਾਂ ਨਹੀਂ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਦੀ ਵਿਸਤ੍ਰਿਤ ਜਾਂਚ ਅਤੇ ਅਧਿਕਾਰਤ ਬਿਆਨ ਤੋਂ ਬਾਅਦ ਇਸ ਕਤਲ ਮਾਮਲੇ ਸਬੰਧੀ ਹੋਰ ਅਹਿਮ ਤੱਥ ਸਾਹਮਣੇ ਆਉਣ ਦੀ ਉਮੀਦ ਹੈ।

Related