ਜਲੰਧਰ (ਪਰਦੀਪ ਕੰਗ): ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 5 ਫਰਵਰੀ 2026, ਦਿਨ ਵੀਰਵਾਰ ਨੂੰ ਸ਼ਾਮ 6:30 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਸਤਿਸੰਗ ਸਭਾ, ਵੱਡਾ ਬਾਜ਼ਾਰ, ਬਸਤੀ ਸ਼ੇਖ, ਜਲੰਧਰ ਵਿਖੇ ਵਿਸ਼ਾਲ ਕੀਰਤਨ ਦਰਬਾਰ ਬੜੀ ਸ਼ਰਧਾ ਅਤੇ ਭਗਤੀ ਭਾਵ ਨਾਲ ਕਰਵਾਇਆ ਜਾ ਰਿਹਾ ਹੈ।ਇਸ ਪਾਵਨ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਰਡ ਨੰਬਰ 50 ਦੇ ਕੌਂਸਲਰ ਅਤੇ ਵਿਰੋਧੀ ਧਿਰ ਦੇ ਨੇਤਾ ਸਰਦਾਰ ਮਨਜੀਤ ਸਿੰਘ ਟੀਟੂ ਨੂੰ ਵਿਸ਼ੇਸ਼ ਤੌਰ ‘ਤੇ ਨਿਮੰਤਰਣ ਦਿੱਤਾ ਗਿਆ। ਇਸ ਮੌਕੇ ਭਾਈ ਹਰਜਿੰਦਰ ਸਿੰਘ ਸੇਠੁ (ਸਾਬਕਾ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਬੰਗਲੌਰ), ਹਰਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਸ਼ੈਰੀ ਸਿੰਘ ਆਦਿ ਸਨਮਾਨਿਤ ਸ਼ਖ਼ਸੀਅਤਾਂ ਵੀ ਹਾਜ਼ਰ ਰਹੀਆਂ।ਸ.ਹਰਪ੍ਰੀਤ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੀਰਤਨ ਦਰਬਾਰ ਵਿੱਚ ਭਾਈ ਹਰਜੋਤ ਸਿੰਘ ਜੀ ਜਖਮੀ (ਜਲੰਧਰ ਵਾਲੇ) ਅਤੇ ਭਾਈ ਹਰਮੀਤ ਸਿੰਘ ਜੀ ਅਖੰਡ ਕੀਰਤਨੀ ਜਥਾ (ਜਲੰਧਰ ਵਾਲੇ) ਦੁਆਰਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ ਦੀ ਅਪੀਲ ਕੀਤੀ ਗਈ ਹੈ।