ਮਾਝੇ ’ਚ ‘ਆਪ’ ਨੂੰ ਮਿਲੀ ਸਿਆਸੀ ਮਜ਼ਬੂਤੀ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਲ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਆਮ ਆਦਮੀ ਪਾਰਟੀ (ਆਪ) ਨੂੰ ਮਾਝਾ ਖੇਤਰ ਵਿੱਚ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਰਸਮੀ ਤੌਰ ’ਤੇ ਸ਼ਮੂਲੀਅਤ ਕਰਵਾਈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਸਮਾਜ ਦੀ ਬਿਹਤਰੀ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਹਮੇਸ਼ਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਮਾਝੇ ਦੇ ਨਾਲ-ਨਾਲ ਪੂਰੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਦਸ਼ਾਹ, ਬਲਬੀਰ ਸਿੰਘ ਬੱਲੀ (ਡਾਇਰੈਕਟਰ), ਜਤਿੰਦਰ ਸਿੰਘ ਕੈਰੋਂ, ਫ਼ਤੇਹ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਸਮੇਤ ਕਈ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ।

ਇਸ ਸ਼ਮੂਲੀਅਤ ਨੂੰ ਮਾਝਾ ਖੇਤਰ ਵਿੱਚ ‘ਆਪ’ ਦੇ ਸੰਗਠਨ ਲਈ ਅਹਿਮ ਮੰਨਿਆ ਜਾ ਰਿਹਾ ਹੈ। ਨਵੇਂ ਸ਼ਾਮਲ ਹੋਏ ਆਗੂਆਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕਰਨ ਦਾ ਭਰੋਸਾ ਦਿੱਤਾ। मुख्यमंत्री ਮਾਨ ਨੇ ਕਿਹਾ ਕਿ ਸਾਰੇ ਮਿਲ ਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ਲਈ ਕੰਮ ਕਰਨਗੇ।