
Skip to content

ਮਜੀਠਾ ਨਗਰ ਕੌਂਸਲ ਪ੍ਰਧਾਨ ਦੀ ਚੋਣ ਅੱਜ, ਸਿਆਸੀ ਗਰਮਾਹਟ ਚਰਮ ‘ਤੇ
ਮਜੀਠਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ ਦੁਪਹਿਰ 3 ਵਜੇ ਹੋਣੀ ਨਿਰਧਾਰਤ ਹੈ, ਜਿਸ ਨੂੰ ਲੈ ਕੇ ਇਲਾਕੇ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਹੋ ਗਿਆ ਹੈ। ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Bikram Singh Majithia ਦੁਪਹਿਰ 2 ਵਜੇ ਮਜੀਠਾ ਪਹੁੰਚਣਗੇ।
ਪਿਛਲੀਆਂ ਚੋਣਾਂ ਦੌਰਾਨ ਹੋਈਆਂ ਧੱਕੇਸ਼ਾਹੀ ਅਤੇ ਵਿਵਾਦਾਂ ਨੂੰ ਦੇਖਦਿਆਂ ਅੱਜ ਵੀ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਇਸੇ ਕਰਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਫੋਰਸ ਦੀ ਤਾਇਨਾਤੀ ਵਧਾਈ ਗਈ ਹੈ।
ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

Related