ਕਨੌਜ ‘ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਮੰਗਲਵਾਰ 23 ਅਪ੍ਰੈਲ ਦੀ ਸਵੇਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ ਹੈ।
ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ 21 ਲੋਕ ਜ਼ਖਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।
ਜਾਣਕਾਰੀ ਮੁਤਾਬਕ ਇਹ ਘਟਨਾ ਕਨੌਜ ਜ਼ਿਲ੍ਹੇ ਦੇ ਠਠੀਆ ਥਾਣਾ ਖੇਤਰ ਦੇ ਪਿਪਰੌਲੀ ਪਿੰਡ ਨੇੜੇ ਵਾਪਰੀ ਹੈ। ਇੱਥੇ ਬੱਸ ਡਿਵਾਈਡਰ ਤੋੜ ਕੇ ਟਰੱਕ ਨਾਲ ਟਕਰਾ ਗਈ। ਹਾਦਸਾਗ੍ਰਸਤ ਬੱਸ ਗੋਰਖਪੁਰ ਤੋਂ ਦਿੱਲੀ ਜਾ ਰਹੀ ਸੀ। ਸਾਰੇ ਜ਼ਖਮੀਆਂ ਨੂੰ ਇਲਜਾ ਦੇ ਤਿਰਵਾ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ।
ਜਾਣੋ ਕਿਵੇਂ ਵਾਪਰਿਆ ਹਾਦਸਾ
ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਮੰਗਲਵਾਰ ਸਵੇਰੇ 4.15 ਵਜੇ ਗੋਰਖਪੁਰ ਤੋਂ ਦਿੱਲੀ ਜਾ ਰਹੀ ਬੱਸ ਕਨੌਜ ਜ਼ਿਲੇ ਦੇ ਠਠੀਆ ਥਾਣਾ ਅਧੀਨ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਡਿਵਾਈਡਰ ਤੋੜ ਕੇ ਉਲਟ ਦਿਸ਼ਾ ‘ਚ ਜਾ ਰਹੇ ਇਕ ਟਰੱਕ ਨਾਲ ਟਕਰਾ ਗਈ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਜਿਸ ‘ਚ 4 ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 34 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਨੂੰ ਹਸਪਤਾਲ ਪਹੁੰਚਾਇਆ ਹੈ।
ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਤਿਰਵਾ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਸਾਡੇ ਕੋਲ 38 ਯਾਤਰੀ ਆਏ ਹਨ, ਜਿਨ੍ਹਾਂ ਵਿੱਚੋਂ 4 ਦੀ ਮੌਤ ਹੋ ਗਈ ਹੈ। ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਦੋ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਲਖਨਊ ਰੈਫਰ ਕਰ ਦਿੱਤਾ ਗਿਆ ਹੈ।