Skip to content
ਯੁੱਧ ਨਸ਼ਿਆਂ ਵਿਰੁੱਧ’ ਨੂੰ ਲੈ ਕੇ ਜੈਤੋ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਜੈਤੋ ਦੇ ਨਾਲ ਲੱਗਦੇ ਪਿੰਡ ਚੰਦ ਭਾਨ ਵਿਖੇ ਪੁਲਿਸ ਦੀ ਇੱਕ ਨਸ਼ਾ ਤਸਕਰ ਨਾਲ ਮੁੱਠਭੇੜ ਹੋਈ। ਮੁਠਭੇੜ ਵਿਚ ਇੱਕ ਨਸ਼ਾ ਤਸਕਰ ਗੰਭੀਰ ਜ਼ਖ਼ਮੀ ਹੋ ਗਿਆ।
ਪੁਲਿਸ ਨੇ ਮੁਠਭੇੜ ਤੋਂ ਬਾਅਦ ਜ਼ਖ਼ਮੀ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਅੱਜ ਜੈਤੋ ਦੇ ਨਜ਼ਦੀਕੀ ਪੈਂਦੇ ਪਿੰਡ ਚੰਦ ਭਾਨ ਵਿਖੇ ਤੜਕਸਾਰ ਹੀ ਜੈਤੋ ਪੁਲਿਸ ਅਤੇ ਸੀਆਈਏ ਸਟਾਫ਼ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਨੂੰ ਲੈ ਕੇ ਇੱਕ ਵੱਡੀ ਕਾਰਵਾਈ ਕੀਤੀ ਗਈ। ਪਿੰਡ ਚੰਦ ਭਾਨ ਦੇ ਪੁਲ ਦੇ ਉੱਪਰ ਹੀ ਇੱਕ ਨਸ਼ਾ ਤਸਕਰ ਜੋ ਕਿ ਹਰਿਆਣਾ ਨੰਬਰ ਦੀ ਕਾਲੇ ਰੰਗ ਦੀ ਸਕਾਰਪੀਓ ਵਿੱਚ ਸਵਾਰ ਸੀ ਅਤੇ ਜੈਤੋ ਵੱਲ ਆ ਰਿਹਾ ਸੀ।
ਪੁਲਿਸ ਵੱਲੋਂ ਰੋਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਵੱਲੋਂ ਫ਼ਾਇਰਿੰਗ ਕੀਤੀ ਗਈ ਅਤੇ ਜਵਾਬੀ ਕਾਰਵਾਈ ਦੌਰਾਨ ਨਸ਼ਾ ਤਸਕਰ ਸੁਖਵਿੰਦਰ ਸਿੰਘ ਜੋ ਕਿ ਜੱਗੂ ਭਗਵਾਨਪੁਰੀਆ ਅਤੇ ਲਾਰੈਸ ਬਿਸ਼ਨੋਈ ਗਰੁੱਪ ਨਾਲ ਸੰਬੰਧ ਰੱਖਦਾ, ਜ਼ਖ਼ਮੀ ਹੋ ਗਿਆ। ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਜਦਕਿ ਦੂਸਰੇ ਲਖਵਿੰਦਰ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।
ਇਸ ਦੌਰਾਨ ਲਗਭਗ ਪੰਜ ਤੋਂ ਛੇ ਰਾਊਂਡ ਫ਼ਾਇਰ ਕੀਤੇ ਗਏ। ਜਿਸ ਤੋਂ ਬਾਅਦ ਦੋ ਫ਼ਾਇਰ ਕਾਲੀ ਸਕੋਰਪੀਓ ਦੇ ਟਾਇਰਾਂ ਵਿੱਚ ਮਾਰ ਕੇ ਮੁਲਜ਼ਮਾਂ ਨੂੰ ਰੋਕਿਆ ਗਿਆ। ਇਸ ਸਬੰਧੀ ਮੌਕੇ ‘ਤੇ ਪਹੁੰਚੇ ਸੰਬੰਧਿਤ ਅਧਿਕਾਰੀ ਡੀਐਸਪੀ ਜੈਤੋ ਐਸਪੀ ਜਸਮੀਤ ਸਿੰਘ ਅਤੇ ਐਸਐਸਪੀ ਫ਼ਰੀਦਕੋਟ ਵੱਲੋਂ ਪੱਤਰਕਾਰਾਂ ਨੂੰ ਇਸ ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ।
Post Views: 1
Related