Skip to content
ਬਠਿੰਡਾ ਵਿੱਚ ਇੱਕ ਘਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਕੁਝ ਦਿਨ ਪਹਿਲਾਂ ਹੀ ਵਿਆਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਾਮਲਾ ਬਠਿੰਡਾ ਦੇ ਸੰਗਤ ਕਲਾਂ ਤੋਂ ਸਾਹਮਣੇ ਆਇਆ ਹੈ, ਇੱਥੇ ਬੀਤੀ ਰਾਤ ਅਣਪਛਾਤਿਆਂ ਵੱਲੋਂ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਜਗਸੀਰ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਗਸੀਰ ਸਿੰਘ ਜੱਸੀ ਬਾਗ਼ ਵਾਲੀ ਦਾ ਰਹਿਣ ਵਾਲਾ ਸੀ। ਨੌਜਵਾਨ ਦਾ ਅਜੇ ਤਿੰਨ ਚਾਰ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਸੰਗਤ ਕਲਾਂ ਵਿਖੇ ਕਿਸੇ ਕੰਮ ਲਈ ਆਇਆ ਸੀ ਤਾਂ ਇਸ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਦੋ ਵਿਅਕਤੀਆਂ ਵੱਲੋਂ ਕਰ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕ ਦੇ ਚਾਚੇ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Related