ਪਿੰਡ ਦੇ ਰਹਿਣ ਵਾਲੇ ਕੇਵਲ ਸਿੰਘ ਨੇ ਦੱਸਿਆ ਕਿ ਸਵੇਰ ਵੇਲੇ ਪਿੰਡ ਮੂਸਾ ’ਚ ਜਦ ਇੱਕ ਨੌਜਵਾਨ ਗਗਨਦੀਪ ਸਿੰਘ ਆਪਣੇ ਘਰ ਦੇ ਬਾਹਰ ਬੈਠਾ ਸੀ ਤਾਂ ਪੁਰਾਣੀ ਰੰਜਿਸ਼ ਨੂੰ ਲੈ ਇੱਕ ਨੌਜਵਾਨ ਦੁਆਰਾ ਕੁਹਾੜੀ ਨਾਲ ਹਮਲਾ ਕਰ ਦਿੱਤਾ ਗਿਆ। ਬੇਰਹਿਮੀ ਨਾਲ ਉਸ ਦੀਆਂ ਲੱਤਾਂ ਕੱਟ ਦਿੱਤੀਆਂ ਗਈਆਂ ਅਤੇ ਮੁਲਜ਼ਮ ਖੁਦ ਫ਼ਰਾਰ ਹੋ ਗਿਆ।
ਇਸ ਦਾ ਪਤਾ ਲੱਗਣ ’ਤੇ ਨੌਜਵਾਨ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਥਾਣਾ ਸਦਰ ਮਾਨਸਾ ਦੇ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਮੂਸਾ ’ਚ ਇੱਕ ਨੌਜਵਾਨ ਗਗਨਦੀਪ ਸਿੰਘ ਦੀ ਕੁੱਟਮਾਰ ਕਰਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਇਸ ਮਾਮਲੇ ’ਚ ਥਾਣਾ ਸਦਰ ਦੀ ਪੁਲਿਸ ਦੁਆਰਾ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲਾ ਦਰਜ ਕਰਨ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
