ਬੁੱਧਵਾਰ ਦੇਰ ਰਾਤ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਨਵਯੁਗ ਸੁਰੰਗ ਵਿੱਚ ਇੱਕ ਬੱਸ ਦੇ ਪਲਟਣ ਨਾਲ 12 ਯਾਤਰੀ ਜ਼ਖ਼ਮੀ ਹੋ ਗਏ। ਪੰਜ ਜ਼ਖ਼ਮੀਆਂ ਨੂੰ ਇਲਾਜ ਲਈ ਜੀਐਮਸੀ ਹਸਪਤਾਲ ਅਨੰਤਨਾਗ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੁਰੰਗ ਵਿੱਚ ਬੱਸ ਹਾਦਸੇ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਪਲਟੀ ਹੋਈ ਬੱਸ ਨੂੰ ਸੁਰੰਗ ਤੋਂ ਹਟਾਉਣ ਅਤੇ ਵਾਹਨਾਂ ਦੀ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਦਾ ਕੰਮ ਦੇਰ ਰਾਤ ਤੱਕ ਜਾਰੀ ਰਿਹਾ। ਪੁਲਿਸ ਨੇ ਵੀ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।