Skip to content
ਜਤਿੰਦਰ ਪਿੰਕਲ, (ਗੁਰੂ ਹਰ ਸਹਾਏ) ਫਿਰੋਜ਼ਪੁਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਬੀਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਮਲਕੀਤ ਥਿੰਦ ਨੇ ਹਲਕਾ ਗੁਰੂ ਹਰ ਸਹਾਏ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਉਨ੍ਹਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ।
ਇਸੇ ਲੜੀ ਤਹਿਤ ਮਲਕੀਤ ਥਿੰਦ ਨੇ ਪਿੰਡ ਮੋਠਾਂ ਵਾਲਾ ਸਮੇਤ ਦਰਜਨ ਭਰ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ।
ਹਲਕੇ ਵਿੱਚ ਲਗਾਤਾਰ ਵਧ ਰਹੀਆਂ ਉਨ੍ਹਾਂ ਦੀਆਂ ਸਰਗਰਮੀਆਂ ਨੇ ਸਿਆਸੀ ਚਰਚਾ ਨੂੰ ਵੀ ਗਰਮਾ ਦਿੱਤਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਲਕੀਤ ਥਿੰਦ ਵੱਲੋਂ ਪਿੰਡ-ਪਿੰਡ ਪਹੁੰਚ ਬਣਾਉਣ ਦੀ ਇਸ ਮੁਹਿੰਮ ਨੂੰ ਸਿਆਸੀ ਤੌਰ ‘ਤੇ ਅਹਿਮ ਮੰਨਿਆ ਜਾ ਰਿਹਾ ਹੈ।
Related