ਫਾਜ਼ਿਲਕਾ ਦੇ ਪਿੰਡ ਖਿਉਵਾਲੀ ਢਾਬ ‘ਚ ਬੀਤੇ ਦਿਨ ਸਪਰੇਅ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਮ੍ਰਿਤਕ ਚਾਰ ਬੱਚਿਆਂ ਦਾ ਪਿਤਾ ਸੀ, ਜਿਸ ਨੂੰ ਬੁੱਧਵਾਰ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਿਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ, ਮ੍ਰਿਤਕ ਦਾ ਨਾਂ ਮਲਕੀਤ ਸਿੰਘ (ਛਿੰਦਾ ਸਿੰਘ) ਪੁੱਤਰ ਦਲੀਪ ਸਿੰਘ (42 ਸਾਲ) ਵਾਸੀ ਸੀ। ਮ੍ਰਿਤਕ ਚਾਰ ਬੱਚਿਆਂ ਦਾ ਪਿਤਾ ਸੀ ਅਤੇ ਇੱਟਾਂ ਦੇ ਭੱਠੇ ‘ਤੇ ਕੰਮ ਕਰਦਾ ਸੀ।
ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਪਰਿਵਾਰ ਨੂੰ ਜਿਵੇਂ ਹੀ ਸਪਰੇਅ ਪੀਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਇਲਾਜਦੌਰਾਨ ਉਸ ਦੀ ਮੌਤ ਹੋ ਗਈ। ਹਸਪਤਾਲ ਪਹੁੰਚੇ ਮ੍ਰਿਤਕ ਦੇ ਮਾਮਾ ਹੰਸਾ ਸਿੰਘ ਨੇ ਦੱਸਿਆ ਜਿਵੇਂ ਹੀ ਉਸ ਦੇ ਭਾਣਜੇ ਦੀ ਮੌਤ ਦੀ ਖ਼ਬਰ ਪਹੁੰਚੀ। ਉਦੋਂ ਹਸਪਤਾਲ ਆ ਗਏ। ਉਨ੍ਹਾਂ ਨੂੰ ਮੌਤ ਦੇ ਕਾਰਨ ਦਾ ਨਹੀਂ ਪਤਾ।
ਦੂਜੇ ਪਾਸੇ ਥਾਣਾ ਅਰਨੀਵਾਲਾ ਦੇ ਐਸ.ਐਚ.ਓ ਤਰਸੇਮ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਲਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।