ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਇਤਿਹਾਸਕ ਨਗਰ ਘਨੌੜ ਜੱਟਾਂ ਵਿਖੇ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਚੇਅਰਮੈਨ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਚੇਅਰਪਰਸਨ ਇਸਤਰੀ ਵਿੰਗ ਮੈਡਮ ਨੀਰੂ ਤੁਲੀ ਅਤੇ ਨੈਸ਼ਨਲ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ । ਜਿਨ੍ਹਾਂ ਵਿੱਚ ਮਨਦੀਪ ਸਿੰਘ ਨੂੰ ਸੂਬਾ ਜਨਰਲ ਸਕੱਤਰ , ਜਸਵਿੰਦਰ ਸਿੰਘ ਨੂੰ ਸੈਕਟਰੀ ਪੰਜਾਬ, ਸਵਿੰਦਰ ਸਿੰਘ ਨੂੰ ਉਪ ਪ੍ਰਧਾਨ ਯੂਥ ਵਿੰਗ ਪੰਜਾਬ, ਰਣਜੀਤ ਸਿੰਘ ਨੂੰ ਮੀਤ ਪ੍ਰਧਾਨ ਪੰਜਾਬ, ਪਰਗਟ ਸਿੰਘ ਜਿਲ੍ਹਾ ਚੇਅਰਮੈਨ ਬੁੱਧੀਜੀਵੀ ਸੈੱਲ, ਜਗਤਾਰ ਸਿੰਘ ਉੱਪ ਚੇਅਰਮੈਨ ਆਰਟੀਆਈ ਸੈੱਲ, ਤਰਸਪਾਲ ਸਿੰਘ ਜਿਲ੍ਹਾ ਉੱਪ ਪ੍ਰਧਾਨ, ਕੁਲਦੀਪ ਸਿੰਘ ਜਿਲ੍ਹਾ ਉੱਪ ਪ੍ਰਧਾਨ, ਦਲੇਰ ਸਿੰਘ ਜਿਲ੍ਹਾ ਉੱਪ ਪ੍ਰਧਾਨ, ਭੀਮ ਸਿੰਘ, ਰਜਨੀਸ਼ ਕੁਮਾਰ, ਸ਼ਾਸ਼ਤਰੀ ਲਾਲ, ਗੁਰਪ੍ਰੀਤ ਸਿੰਘ ਨੂੰ ਮੈਂਬਰ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮੌਲਿਕ ਹੱਕਾਂ ਦੀ ਪੂਰੀ ਜਾਣਕਾਰੀ ਨਾ ਹੋਣ ਕਰਕੇ ਹੀ ਅਸੀਂ ਵਾਰ ਵਾਰ ਦੁੱਖ ਝੱਲਦੇ ਜਾ ਰਹੇ ਹਾਂ ਸਮਾਜਿਕ ਕੁਰੀਤੀਆਂ ਨੂੰ ਠੱਲ੍ਹ ਪਾਉਣ ਲਈ ਸਾਨੂੰ ਇੱਕ ਪਲੇਟਫਾਰਮ ਉੱਤੇ ਇਕੱਠੇ ਹੋਣ ਦੀ ਅਤਿਅੰਤ ਜ਼ਰੂਰਤ ਹੈ। ਮੈਡਮ ਨੀਰੂ ਤੁਲੀ ਨੇ ਕਿਹਾ ਕਿ ਸੰਵਿਧਾਨ ਦੁਆਰਾ ਮਿਲ਼ੇ ਮੌਲਿਕ ਅਧਿਕਾਰਾਂ ਦੀ ਕੋਈ ਪਰਵਾਹ ਹੀ ਕਰਦਾ ਜ਼ਿਆਦਾਤਰ ਲੋਕ ਆਪਣੇ ਸਹੀ ਹੱਕਾਂ ਨੂੰ ਬਚਾਉਣ ਵਿਚ ਨਾਕਾਮਯਾਬ ਰਹਿੰਦੇ ਹਨ ਇਹ ਸਾਡੀ ਅਧੂਰੀ ਜਾਣਕਾਰੀ ਕਰਕੇ ਹੀ ਹੁੰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਕੌਰ, ਨਿਰਭੈ ਸਿੰਘ, ਭੁਪਿੰਦਰ ਸਿੰਘ, ਜਰਨੈਲ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਗੁਰਮੇਲ ਸਿੰਘ, ਪਰਦੀਪ ਸਿੰਘ, ਸ਼ੇਰ ਸਿੰਘ, ਸੀਤਾ ਰਾਮ, ਰਾਮ ਕ੍ਰਿਸ਼ਨ ਸਿੰਘ, ਮੇਜਰ ਸਿੰਘ, ਬਿੱਕਰ ਸਿੰਘ ਅਤੇ ਹਰਮਨ ਸਿੰਘ ਆਦਿ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।