ਫਰੀਦਕੋਟ,(ਪ੍ਰਬੋਧ ਸ਼ਰਮਾ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਨੂੰ ਘਰ-ਘਰ ਪਹੁੰਚਦਾ ਕਰਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਐੱਨ. ਜੀ. ਓ. ਸੈੱਲ (ਭਾਜਪਾ) ਫਰੀਦਕੋਟ ਮਨੀਸ਼ ਮਿੱਤਲ ਨੇ ਕੀਤਾ। ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਨਾਮਵਾਰ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਮਨੀਸ਼ ਮਿੱਤਲ ਨੇ ਕਿਹਾ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਪੰਜਾਬ ਵਿੱਚੋਂ ਚੱਲਦਾ ਕਰਨ ਲਈ ਤਿਆਰ ਹਨ ਕਿਉਂਕਿ ਇਨ੍ਹਾਂ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਨਹੀ ਹੋਏ ਤੇ ਪੰਜਾਬ ਦੀ ਜਨਤਾ ਇਨ੍ਹਾਂ ਤੋਂ ਬਹੁਤ ਦੁਖੀ ਹੈ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਲੋਕਾਂ ਨੂੰ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਇਸ ਵਾਰ ਗੁੰਮਰਾਹ ਨਹੀ ਹੋਣਗੇ ਤੇ ਲੋਕ ਇਸ ਵਾਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣਗੇ।