ਜਲੰਧਰ(ਗੁਰਮੀਤ ਸਿੰਘ)- ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਐਂਟੀ ਕੁਰੈਪਸ਼ਨ ਐਂਟੀ ਕ੍ਰਾਇਮ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਮੰਜੂ ਅਰੋੜਾ ਨੇ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਹੈ। ਇਤਿਹਾਸ ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਟਰੋਲ ਨਾਲੋਂ ਡੀਜ਼ਲ ਦੀ ਵੱਧ ਕੀਮਤ ਦਿਖਾਈ ਹੈ। ਹੁਣ ਸਥਿਤੀ ਇਹ ਹੈ ਕਿ ਪੈਟਰੋਲ ਪੰਪ ਦਾ ਨਾਮ ਬਦਲ ਕੇ ਡੀਜ਼ਲ ਪੰਪ ਕਰ ਦਿੱਤਾ ਜਾਵੇਗਾ! ਉਨ੍ਹਾਂ ਕਿਹਾ ਕਿ ਮਾਰਕਿਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧਾ ਸਮਝ ਤੋਂ ਬਾਹਰ ਹੈ। ਉਨ੍ਹਾਂ ਨੇ ਲੱਦਾਖ ਵਿਚ ਸ਼ਹੀਦ ਹੋਏ ਭਾਰਤੀ ਸੈਨਾ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਲੋਕਾਂ ਨੂੰ ਚੀਨੀ ਬਣੀਆਂ ਚੀਜ਼ਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਮੰਜੂ ਅਰੋੜਾ ਨੇ ਕਿਹਾ ਜੇ ਕੇਂਦਰ ਸਰਕਾਰ ਨੇ ਗਰੀਬ ਜਨਤਾ ਤੋਂ ਪਿਛਲੇ ਛੇ ਮਹੀਨਿਆਂ ਵਿੱਚ ਅਠਾਰਾਂ ਕਰੋੜ ਦੀ ਅਕਸਾਈਜ਼ ਡਿਊਟੀ ਪਾ ਕੇ ਮਾਰ ਦਿੱਤਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕੁੰਭ ਕਰਨ ਦੀ ਨੀਂਦ ਤੋਂ ਜਗਾਉਣਾ ਬਹੁਤ ਜ਼ਰੂਰੀ ਹੈ। ਜਦੋਂ ਖੇਤ ਦੀ ਵਾੜ ਹੀ ਖੇਤ ਨੂੰ ਖਾਣ ਲੱਗ ਪਏ ਫਿਰ ਖੇਤ ਨਹੀਂ ਬਚਦਾ ਇਹ ਗੱਲ ਮੋਦੀ ਸਰਕਾਰ ਤੇ ਬਿਲਕੁਲ ਢੁੱਕਦੀ ਹੈ।