Skip to content
ਪੰਜਾਬੀ ਗਾਇਕ ਮਨਕੀਰਤ ਔਲਖ ਸ਼ਨੀਵਾਰ ਦੇਰ ਰਾਤ ਕਰਨਾਲ ਦੇ ਸੈਕਟਰ-7 ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਲੈਫਟੀਨੈਂਟ ਵਿਨੈ ਨਰਵਾਲ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦੁਖੀ ਪਰਿਵਾਰ ਨੂੰ ਦਿਲਾਸਾ ਦਿੱਤਾ ਅਤੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਔਲਖ ਨੇ ਸ਼ਹੀਦ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪਰਿਵਾਰ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਘਾਟਾ ਹੈ। ਇੰਝ ਲੱਗਦਾ ਹੈ ਜਿਵੇਂ ਵਿਨੈ ਸਾਡੇ ਹੀ ਪਰਿਵਾਰ ਦਾ ਬੱਚਾ ਹੋਵੇ।
ਔਲਖ ਨੇ ਅੱਤਵਾਦੀ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਵਿਨੈ ਦੀ ਸ਼ਹਾਦਤ ਤੋਂ ਹਰ ਭਾਰਤੀ ਦੁਖੀ ਹੈ। ਸਾਨੂੰ ਸਾਰਿਆਂ ਨੂੰ ਇਸ ਦੁੱਖ ਤੋਂ ਉਭਰਨ ਲਈ ਸਮਾਂ ਲੱਗੇਗਾ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ੇ। ਉਨ੍ਹਾਂ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਅੱਤਵਾਦੀਆਂ ਖਿਲਾਫ ਸਖਤ ਅਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਕਿਉਂਕਿ ਇਸ ਘਟਨਾ ਨਾਲ ਨਾ ਸਿਰਫ ਕਰਨਾਲ ਬਲਕਿ ਪੂਰੇ ਦੇਸ਼ ‘ਚ ਗੁੱਸਾ ਹੈ ਅਤੇ ਗੁੱਸੇ ਦੀ ਨਿਸ਼ਾਨਦੇਹੀ ਵਜੋਂ ਵੱਖ-ਵੱਖ ਥਾਵਾਂ ‘ਤੇ ਪਾਕਿਸਤਾਨ ਦੇ ਪੁਤਲੇ ਫੂਕੇ ਜਾ ਰਹੇ ਹਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਕੀਰਤ ਔਲਖ ਨੇ ਦੱਸਿਆ ਕਿ ਸ਼ਹੀਦ ਲੈਫਟੀਨੈਂਟ ਵਿਨੈ ਨਰਵਾਲ ਆਪਣੇ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦਾ ਹਾਲ ਹੀ ਵਿੱਚ ਵਿਆਹ ਹੋਇਆ ਸੀ। ਘਰ ‘ਚ ਖੁਸ਼ੀ ਦਾ ਮਾਹੌਲ ਸੀ ਪਰ ਇਸ ਅਚਾਨਕ ਦੁੱਖ ਨੇ ਪੂਰੇ ਪਰਿਵਾਰ ਨੂੰ ਤੋੜ ਦਿੱਤਾ। ਮਨਕੀਰਤ ਔਲਖ ਨਾਲ ਗੱਲਬਾਤ ਕਰਦਿਆਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਕੀ ਪਤਾ ਸੀ ਕਿ ਉਹ ਕਦੇ ਵਾਪਸ ਨਹੀਂ ਪਰਤੇਗਾ। ਵੱਡੇ ਸੁਪਨੇ ਲੈ ਕੇ ਪਾਲੇ ਪੁੱਤਰ ਦੀ ਸ਼ਹਾਦਤ ਦਾ ਦੁੱਖ ਅਜਿਹਾ ਹੈ ਕਿ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।
Post Views: 2,051
Related