ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ, ਸੂਬੇ ਵਿਚ ਕਈ ਛੁੱਟੀਆਂ ਇੱਕੋ ਸਮੇਂ ਆਉਣ ਵਾਲੀਆਂ ਹਨ। ਜੀ ਹਾਂ, ਅਕਤੂਬਰ ਦਾ ਮਹੀਨਾ ਤਿਉਹਾਰਾਂ ਨਾਲ ਭਰਿਆ ਹੁੰਦਾ ਹੈ। ਇਸ ਮਹੀਨੇ ਵਿੱਚ ਪ੍ਰਮੁੱਖ ਤਿਉਹਾਰ ਸ਼ਾਮਲ ਹਨ, ਜਿਨ੍ਹਾਂ ਵਿੱਚ ਨਵਰਾਤਰੀ, ਦੁਰਗਾ ਪੂਜਾ, ਕਰਵਾ ਚੌਥ, ਦੁਸਹਿਰਾ, ਮਹਾਪੁਰਖਾਂ ਦਾ ਜਨਮ ਦਿਨ ਅਤੇ ਅੰਤ ਵਿੱਚ ਦੀਵਾਲੀ ਸ਼ਾਮਲ ਹਨ। ਅਜਿਹੇ ‘ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ ‘ਚ ਛੁੱਟੀ ਰਹੇਗੀ।
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ 15 ਅਕਤੂਬਰ ਨੂੰ ਛੁੱਟੀ ਰਹੇਗੀ। 12 ਅਕਤੂਬਰ ਨੂੰ ਦੁਸਹਿਰਾ (ਸ਼ਨੀਵਾਰ) ਅਤੇ 13 ਅਕਤੂਬਰ ਨੂੰ ਐਤਵਾਰ ਦੀ ਛੁੱਟੀ ਤੇ 15 ਅਕਤੂਬਰ ਮੰਗਲਵਾਰ ਨੂੰ ਚੋਣਾਂ ਹੋਣ ਕਾਰਨ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। 17 ਤਰੀਕ ਨੂੰ ਵੀ ਮਹਾਰਿਸ਼ੀ ਵਾਲਮੀਕਿ ਜੈਅੰਤੀ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਜਿਹੇ ਵਿਚ ਜੇਕਰ ਤੁਸੀਂ 14 ਅਕਤੂਬਰ ਤੇ 16 ਅਕਤੂਬਰ ਦੀ ਛੁੱਟੀ ਲੈ ਲੈਂਦੇ ਹੋ ਤਾਂ ਤੁਸੀਂ 1 ਹਫ਼ਤੇ ਲਈ ਕਿਤੇ ਘੁੰਮਣ ਦਾ ਪ੍ਰੋਗਰਾਮ ਬਣਾ ਸਕਦੇ ਹੋ।