ਕਿਸਾਨਾਂ ਦੇ ਇਸ ਅੰਦੋਨਲ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਪੰਜਾਬ ਦੇ ਕਲਾਕਾਰ ਦਾ ਸਮਰਥਨ ਕਰਨ ਲਈ ਸਰਹੱਦ ‘ਤੇ ਪਹੁੰਚਣਗੇ। ਜਿੱਥੇ ਉਹ ਕਿਸਾਨਾਂ ਨਾਲ ਸਮਾਂ ਬਤੀਤ ਕਰਨਗੇ। ਪਿਛਲੀ ਵਾਰ ਦਿੱਲੀ ਦੇ ਬਾਰਡਰਾਂ ਤੇ ਚੱਲਣ ਵਾਲੇ ਅੰਦੋਲਨ ਨੂੰ ਪੰਜਾਬੀ ਕਲਾਕਾਰਾਂ ਨੇ ਬਹੁਤ ਸਮਰਥਨ ਦਿੱਤਾ ਸੀ।

    ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਿਹਾ ਕਿਸਾਨਾਂ ਦਾ ਅੰਦੋਲਨ ਅੱਜ 19ਵੇਂ ਦਿਨ ਦਾਖਿਲ ਹੋ ਗਿਆ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਮੰਗਾਂ ਲਈ ਲੜ ਰਹੇ ਹਨ। ਜਦੋਂ ਤੱਕ ਮ੍ਰਿਤਕ ਕਿਸਾਨ ਸ਼ੁਭਮਨ ਸਿੰਘ ਦੀ ਅੰਤਿਮ ਅਰਦਾਸ ਨਹੀਂ ਹੋ ਜਾਂਦੀ ਉਦੋਂ ਤੱਕ ਮਾਰਚ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

    ਕਿਸਾਨਾਂ ਦੇ ਇਸ ਅੰਦੋਨਲ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਪੰਜਾਬ ਦੇ ਕਲਾਕਾਰ ਦਾ ਸਮਰਥਨ ਕਰਨ ਲਈ ਸਰਹੱਦ ‘ਤੇ ਪਹੁੰਚਣਗੇ। ਜਿੱਥੇ ਉਹ ਕਿਸਾਨਾਂ ਨਾਲ ਸਮਾਂ ਬਤੀਤ ਕਰਨਗੇ। ਪਿਛਲੀ ਵਾਰ ਦਿੱਲੀ ਦੇ ਬਾਰਡਰਾਂ ਤੇ ਚੱਲਣ ਵਾਲੇ ਅੰਦੋਲਨ ਨੂੰ ਪੰਜਾਬੀ ਕਲਾਕਾਰਾਂ ਨੇ ਬਹੁਤ ਸਮਰਥਨ ਦਿੱਤਾ ਸੀ ਅਤੇ ਨੌਜਵਾਨਾਂ ਨੂੰ ਇਸ ਅੰਦੋਲਨ ਨਾਲ ਜੁੜਣ ਲਈ ਪ੍ਰੇਰਿਤ ਕੀਤਾ ਸੀ।

    ਬੀਤੇ ਦਿਨ ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਹੁਣ ਸ਼ੰਭੂ-ਖਨੌਰੀ ਸਰਹੱਦ ਦੇ ਨਾਲ-ਨਾਲ ਡੱਬਵਾਲੀ ਸਰਹੱਦ ਤੇ ਵੀ ਕਿਸਾਨ ਧਰਨਾ ਦੇਣਗੇ। ਕਿਸਾਨ ਇਹ ਧਰਨੇ ਸ਼ਾਂਤੀਪੂਰਵਕ ਢੰਗ ਨਾਲ ਦੇਣਗੇ ਜਿਸ ਵਿੱਚ ਸੁਰੱਖਿਆ ਬਲਾਂ ਨਾਲ ਕਿਸੇ ਤਰ੍ਹਾਂ ਦੇ ਟਕਰਾਅ ਦੀ ਕੋਈ ਸਥਿਤੀ ਨਹੀਂ ਹੋਵੇਗੀ। ਕਿਸਾਨ ਆਗੂ ਵੀ ਪੁਲਿਸ ਨਾਲ ਹੋਣ ਵਾਲੇ ਟਕਰਾਅ ਤੋਂ ਬਚਾਅ ਕਰਕੇ ਗੱਲਬਾਤ ਨੂੰ ਤਵੱਜੋਂ ਦੇ ਰਹੇ ਹਨ।

    ਮੁਲਤਵੀ ਹੋਇਆ ਮਾਰਚ

    21 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਬਠਿੰਡਾ ਜਿਲ੍ਹੇ ਦੇ ਬੱਲੋਕੇ ਪਿੰਡ ਦੇ ਰਹਿਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਸੀ ਇਸਤੋਂ ਬਾਅਦ 29 ਫਰਵਰੀ ਨੂੰ ਕਿਸਾਨਾਂ ਨੇ ਦਿੱਲੀ ਕਿਸਾਨ ਮਾਰਚ ਕਰਨ ਬਾਰੇ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸ਼ੁਭਕਰਨ ਦੀ ਅੰਤਿਮ ਅਰਦਾਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।

    ਮਾਰਚ ਮੁਲਤਵੀ ਹੋਣ ਦੇ ਵਿਚਾਲੇ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਇੱਕ ਮੰਚ ਤੇ ਇਕੱਠੇ ਹੋਣ ਦੀ ਸੰਭਾਵਨਾ ਹੈ। ਕਿਉਂਕਿ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ 6 ਮੈਂਬਰੀ ਤਾਲਮੇਲ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਨਾਲ ਤਾਲਮੇਲ ਕਰਨਾ ਸ਼ੁਰੂ ਕਰ ਦਿੱਤਾ।