ਹਿਮਾਚਲ ਪ੍ਰਦੇਸ਼- ਪਹਿਲੇ ਨਰਾਤੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਾਤਾ ਚਿੰਤਪੂਰਨੀ ਦੇ ਦਰਬਾਰ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਨੁਮਾਇੰਦੇ ਵੀ ਮੌਜ਼ੂਦ ਸਨ।

     ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਪੇਜ਼ ਉਤੇ ਸਾਰਿਆਂ ਦੀ ਮੰਗਲ ਕਾਮਨਾ ਦੀ ਅਰਦਾਸ ਕੀਤੀ।

    ਉਨ੍ਹਾਂ ਲਿਖਿਆਂ ਨਵਰਾਤਰੀ ਦੇ ਸ਼ੁਭ ਮੌਕੇ ‘ਤੇ ਮਾਂ ਚਿੰਤਪੁਰਨੀ ਦੇ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਅਰਦਾਸ ਕਰਦਾ ਹਾਂ ਕਿ ਮਾਂ ਚਿੰਤਪੁਰਨੀ ਸਾਰੇ ਸੰਸਾਰ ਨੂੰ ਆਪਣੀਆਂ ਬਖ਼ਸ਼ਿਸ਼ਾਂ ਸੰਗ ਨਿਵਾਜਣ।