ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦਿਲ ਲੁਮਿਨਾਟੀ ਟੂਰ 31 ਦਸੰਬਰ ਦੀ ਰਾਤ ਨੂੰ ਸਮਾਪਤ ਹੋ ਗਿਆ। ਲੁਧਿਆਣਾ ਸ਼ੋਅ ਤੋਂ ਬਾਅਦ ਦਿਲਜੀਤ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਗਏ। ਦੋਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਜਿਸ ਤੋਂ ਬਾਅਦ ਦਿਲਜੀਤ ਦੀ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਤਾਰੀਫ ਕੀਤੀ ਗਈ।
ਦਿਲਜੀਤ ਨੇ X ‘ਤੇ ਲਿਖਿਆ – 2025 ਦੀ ਸ਼ੁਰੂਆਤ ਸ਼ਾਨਦਾਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਬਹੁਤ ਯਾਦਗਾਰ ਰਹੇਗੀ। ਅਸੀਂ ਸੰਗੀਤ ਸਮੇਤ ਕਈ ਚੀਜ਼ਾਂ ਬਾਰੇ ਗੱਲ ਕੀਤੀ। ਦੱਸ ਦੇਈਏ ਕਿ ਦਿਲਜੀਤ ਹੱਥਾਂ ਵਿੱਚ ਗੁਲਦਸਤਾ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣ ਪਹੁੰਚੇ ਸਨ।
ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੰਗਾ ਲੱਗਦਾ ਹੈ ਜਦੋਂ ਭਾਰਤ ਦੇ ਇੱਕ ਪਿੰਡ ਦਾ ਮੁੰਡਾ ਦੁਨੀਆ ਵਿੱਚ ਆਪਣਾ ਨਾਮ ਮਸ਼ਹੂਰ ਕਰਦਾ ਹੈ। ਤੁਹਾਡੇ ਪਰਿਵਾਰ ਨੇ ਤੁਹਾਡਾ ਨਾਂ ਦਿਲਜੀਤ ਰੱਖਿਆ ਹੈ, ਇਸ ਲਈ ਤੁਸੀਂ ਲੋਕਾਂ ਦਾ ਦਿਲ ਜਿੱਤਦੇ ਰਹਿੰਦੇ ਹੋ।
ਦਿਲਜੀਤ ਦੋਸਾਂਝ ਨੇ ਗੱਲਬਾਤ ਕਰਦਿਆਂ ਕਿਹਾ, ’ਮੈਂ’ਤੁਸੀਂ ਪੜ੍ਹਦਾ ਸੀ ਕਿ ਮੇਰਾ ਭਾਰਤ ਮਹਾਨ, ਪਰ ਜਦੋਂ ਹੁਣ ਮੈ ਪੂਰਾ ਭਾਰਤ ਘੁੰਮਿਆ ਤਾਂ, ਸਮਝ ਆਇਆ ਕਿ ਆਖਿਰ ਭਾਰਤ ਨੂੰ ਮਹਾਨ ਕਿਉਂ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ, ‘ਭਾਰਤ ਵਿੱਚ ਜੋ ਜਾਦੂ ਹੈ, ਉਹ ਯੋਗਾ ਹੈ।’ ਇਸ ਉੱਤੇ ਪੀਐਮ ਮੋਦੀ ਨੇ ਕਿਹਾ ਕਿ, ‘ਸੱਚਮੁਚ ਭਾਰਤ ਦੀ ਵਿਸ਼ਾਲਤਾ ਇੱਕ ਸ਼ਕਤੀ ਹੈ। ਯੋਗ ਦਾ ਅਨੁਭਵ ਜਿਸ ਨੇ ਕੀਤਾ ਹੈ, ਉਹ ਇਸ ਦੀ ਤਾਕਤ ਸਮਝਦਾ ਹੈ।’
ਇਸ ਦੌਰਾਨ ਦਿਲਜੀਤ ਦੋਸਾਂਝ ਨੇ ਪੀਐਮ ਮੋਦੀ ਨਾਲ ਕੁੱਝ ਸਮਾਂ ਬਿਤਾਇਆ ਤੇ ਗੱਲਬਾਤ ਕੀਤੀ। ਇਸ ਦੀ ਵੀਡੀਓ ਤੇ ਫੋਟੋਆਂ ਪੀਐਮ ਮੋਦੀ ਅਤੇ ਦਿਲਜੀਤ ਦੋਸਾਂਝ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਗਈਆਂ ਅਤੇ ਇਸ ਮੁਲਾਕਾਤ ਨੂੰ ‘ਨਵੇਂ ਸਾਲ ਦੀ ਬੇਹਦ ਖਾਸ ਸ਼ੁਰੂਆਤ’ ਵਿੱਚ ਹੋਈ ਮੁਲਾਕਾਤ ਦੱਸਿਆ।