ਮਨਜਿੰਦਰ ਸਿੰਘ ਸਿਰਸਾ ਵੱਲੋਂ ਮੱਧ ਪ੍ਰਦਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ

    ਨਵੀਂ ਦਿੱਲੀ : ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਅਕਾਲ ਪੁਰਖ ਦੀ ਰਹਿਮਤ ਨਾਲ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਯਤਲਾਂ ਨਾਲ ਕਰਤਾਰਪੁਰ ਸਾਹਿਬ ਲਾਂਘਾ ਸਥਾਪਿਤ ਹੋਇਆ ਜਿਸ ਨਾਲ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ ਤੇ ਭਾਈਚਾਰੇ ਦੇ ਮੈਂਬਰ ਹੁਣ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਜਾ ਕ ਨਤਮਸਤਕ ਹੋ ਰਹੇ ਹਨ।

    ਮੱਧ ਪ੍ਰਦੇਸ਼ ਵਿਚ ਇੰਦੌਰ, ਰਾਜਨੰਦ ਗਾਓਂ ਰਾਏਪੁਰ ਤੇ ਭੋਪਾਲ ਸਮੇਤ ਵੱਖ-ਵੱਖ ਸ਼ਹਿਰਾਂ ਵਿਚ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸਿਰਸਾ ਨੇ ਕਿਹਾ ਕਿ ਸਿੱਖ ਕੌਮ ਦੀ ਚਿਰੋਕਣੀ ਮੰਗ ਸੀ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ ਪਰ ਨਾ ਤਾਂ ਕਿਸੇ ਪ੍ਰਧਾਨ ਮੰਤਰੀ ਨੇ ਤੇ ਨਾ ਹੀ ਕੇਂਦਰ ਦੀਆਂ ਸਮੇਂ ਦੀਆਂ ਸਰਕਾਰਾਂ ਨੇ ਸਿੱਖ ਭਾਈਚਾਰੇ ਦੀ ਇਹ ਮੰਗ ਪੂਰੀ ਕਰਵਾਉਣ ਵਾਸਤੇ ਕੋਈ ਯਤਨ ਕੀਤਾ। ਉਹਨਾਂ ਕਿਹਾ ਕਿ ਇਹ ਸਿਰਫ ਸ੍ਰੀ ਮੋਦੀ ਹੀ ਹਨ ਜਿਹਨਾਂ ਨੇ ਨਾ ਸਿਰਫ ਕਰਤਾਰਪੁਰ ਸਾਹਿਬ ਲਾਂਘੇ ਦੀ ਯੋਜਨਾ ਬਣਾਈ ਤੇ ਇਸਨੂੰ ਲਾਗੂ ਵੀ ਕੀਤਾ ਤੇ ਇਹ ਵੀ ਯਕੀਨੀ ਬਣਾਇਆ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਕਿਸੇ ਵੀਜ਼ੇ ਦੀ ਲੋੜ ਨਾ ਪਵੇ। ਉਹਨਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਹਾਲ ਹੀ ਵਿਚ ਉਹਨਾਂ ਨੂੰ ਵੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਦਾ ਮੌਕਾ ਮਿਲਿਆ।

    ਪਾਜਪਾ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਅਗਵਾਈ ਹੇਠ ਐਨ ਡੀ ਏ ਸਰਕਾਰ ਦੇ 9 ਸਾਲਾਂ ਦੇ ਰਾਜ ਵਿਚ ਸਿੱਖ ਕੌਮ ਲਈ ਸਰਕਾਰ ਨੇ ਬਹੁਤ ਕੁਝ ਕੀਤਾ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਇਕ ਪੁਸਤਕ ’ਸਿੱਖ ਤੇ ਮੋਦੀ: ਨੌ ਸਾਲਾਂ ਦਾ ਸਫਰ’ ਪ੍ਰਕਾਸ਼ਤ ਹੋਈ ਹੈ ਜਿਸਨੂੰ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ ਪੀ ਨੱਢਾ ਨੇ ਹਾਲ ਹੀ ਵਿਚ ਕੌਮੀ ਰਾਜਧਾਨੀ ਵਿਚ ਇਹ ਪੁਸਤਕ ਰਿਲੀਜ਼ ਕੀਤੀ ਹੈ। ਉਹਨਾਂ ਕਿਹਾ ਕਿ ਇਸ ਕਿਤਾਬ ਵਿਚ ਪ੍ਰਧਾਨ ਮੰਤਰੀ ਸ੍ਰੀ ਮੋਦੀ ਵੱਲੋਂ ਸਿੱਖ ਕੌਮ ਵਾਸਤੇ ਕੀਤੇ ਕੰਮਾਂ ਦਾ ਵਿਸਥਾਰ ਵਿਚ ਵਰਣਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਦਿੱਲੀ ਦੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਣ ਦੇ ਨਾਲ ਹੀ ਕਾਨਪੁਰ ਵਿਚ ਹੋਏ ਕਤਲੇਆਮ ਦੇ ਦੋਸ਼ੀ ਵੀ 39 ਸਾਲਾਂ ਬਾਅਦ ਸਲਾਖਾਂ ਪਿੱਛੇ ਕੀਤੇ ਗਏ ਹਨ।

    ਸਰਦਾਰ ਸਿਰਸਾ ਨੇ ਕਿਹਾ ਕਿ ਇਹ ਆਜ਼ਾਦ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਹੋ ਰਿਹਾ ਹੈ ਕਿ ਸਿੱਖ ਮਹਿਸੂਸ ਕਰ ਰਹੀ ਹੈ ਕਿ ਕੇਂਦਰ ਵਿਚ ਉਹਨਾਂ ਦੀ ਆਪਣੀ ਸਰਕਾਰ ਹੈ। ਪਹਿਲਾਂ ਕਾਂਗਰਸ ਦੀ ਅਗਵਾਈ ਵਾਲੀਆਂ ਕੇਂਦਰ ਸਰਕਾਰ ਸਿੱਖ ਭਾਈਚਾਰੇ ਖਿਲਾਫ ਨਫਰਤ ਦੀ ਰਾਜਨੀਤੀ ਕਰਦੀਆਂ ਸਨ। ਉਹਨਾਂ ਕਿਹਾ ਕਿ ਪਹਿਲੀ ਵਾਰ ਕੇਂਦਰ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਵੀਰ ਬਾਲ ਦਿਵਸ ਮਨਾਉਣ ਦਾ ਫੈਸਲਾ ਕੀਤਾ। ਉਹਨਾਂ ਕਿਹਾ ਕਿ ਇਹ ਦਿਹਾੜਾ ਹੁਣ ਦੇਸ਼ ਤੇ ਵਿਦੇਸ਼ ਵਿਚ ਕੌਮੀ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਦੇਸ਼ ਵਿਚ ਅਤੇ ਵਿਦੇਸ਼ਾਂ ਵਿਚ ਭਾਰਤੀ ਸਫਾਰਤਖਾਨਿਆਂ ਤੇ ਦੂਤ ਘਰਾਂ ਵਿਚ ਵੱਡੀ ਪੱਧਰ ’ਤੇ ਪ੍ਰੋਗਰਾਮ ਆਯੋਜਿਤ ਕਰ ਕੇ ਲੋਕਾਂ ਨੂੰ ਇਸ ਗੱਲ ਤੋਂ ਜਾਗਰੂਕ ਕਰਵਾਇਆ ਜਾਂਦਾ ਹੈ ਕਿ ਸਾਹਿਬਜ਼ਾਦਿਆਂ ਨੇ ਇੰਨੀ ਛੋਟੀ ਉਮਰ ਵਿਚ ਕਿਵੇਂ ਸ਼ਹਾਦਤ ਦਿੱਤੀ।

    ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਸਰਕਾਰ ਵੱਲੋਂ ਭਾਰਤ ਨੂੰ ਦੁਨੀਆਂ ਦੀ ਤੀਜਾ ਸਭ ਤੋਂ ਅਰਥਚਾਰਾ ਬਣਾਉਣ ਦੇ ਯਤਨਾਂ ਵਿਚ ਭਾਜਪਾ ਦੀ ਹਮਾਇਤ ਕਰਨ। ਉਹਨਾ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਅਗਵਾਈ ਹੇਠ ਭਾਰਤ ਕਈ ਖੇਤਰਾਂ ਵਿਚ ਦੁਨੀਆਂ ਦਾ ਮੋਹਰੀ ਦੇਸ਼ ਬਣ ਗਿਆ ਹੈ ਤੇ ਸਾਰੇ ਪ੍ਰਮੁੱਖ ਦੇਸ਼ ਦੁਨੀਆਂ ਦੀ ਭਲਾਈ ਵਿਚ ਭਾਰਤ ਦੇ ਯੋਗਦਾਨ ਨੂੰ ਸਵੀਕਾਰ ਕਰ ਰਹੇ ਹਨ।

    ਇਸ ਤੋਂ ਪਹਿਲਾਂ ਸਰਦਾਰ ਸਿਰਸਾ ਨੇ ਗੁਰਦੁਆਰਾ ਟੇਕਰੀ ਸਾਹਿਬ ਭੋਪਾਲ, ਗੁਰੂ ਸ੍ਰੀ ਗੁਰੂ ਸਿੰਘ ਸਭਾ ਦੇਵਾਸ, ਗੁਰਦੁਆਰਾ ਅਮਿਤੇਸ਼ ਨਗਰ ਇੰਦੌਰ ਅਤੇ ਗੁਰਦੁਆਰਾ ਰਾਜ ਮੁਹੱਲਾ ਇੰਦੌਰ ਵਿਖੇ ਮੱਥਾ ਟੇਕਿਆ ਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਇੰਦੌਰ ਵਿਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ।