ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਪਰਸਨਲ ਲਾਈਫ ਨੂੰ ਲੈ ਕੇ ਵੀ ਸੁਰਖੀਆਂ ‘ਚ ਰਹਿੰਦੇ ਹਨ। ਉਹ ਉਨ੍ਹਾਂ ਅਦਾਕਾਰ ਵਿੱਚੋਂ ਇਕ ਹਨ ਜੋ ਸੋਸ਼ਲ ਮੀਡਿਆ ‘ਚ ਕਾਫੀ ਐਕਟਿਵ ਰਹਿੰਦੇ ਹਨ। ਇਸੀ ਵਿਚਾਲੇ ਅਦਾਕਾਰ ਨੇ ਹਾਲ ਹੀ ‘ਚ ਪਰਿਵਾਰ ਅਤੇ ਬੱਚਿਆ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਇਸ ਦੀਆਂ ਤਸਵੀਰਾਂ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣੇ ਪੂਰੇ ਪਰਿਵਾਰ ਨਾਲ ਨਜ਼ਰ ਆ ਰਹੇ ਹਨ।
ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਪੰਜਾਬੀ ਗਾਇਕ ਨੇ ਕੈਪਸ਼ਨ ਵਿੱਚ ਲਿਖਿਆ, ਜੇ ਪੁੱਤਰ ਮਿੱਠੜੇ ਮੇਵੇ ਤਾਂ ਧੀਆਂ ਮਿਸ਼ਰੀ ਡਲ਼ੀਆਂ…” ਇਸ ਖ਼ੂਬਸੂਰਤ ਦੁਨੀਆਂ ਵਿੱਚ ਤੁਹਾਡਾ ਸਵਾਗਤ ਹੈ ਨਿਆਮਤ ਬੇਟਾ, ਪ੍ਰਮਾਤਮਾ ਤੁਹਾਨੂੰ ਸਦਾ ਖ਼ੁਸ਼ ਤੇ ਚੜ੍ਹਦੀ ਕਲਾ ‘ਚ ਰੱਖੇ…🙏…
ਵਰਕਫਰੰਟ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਹਾਲ ਹੀ ‘ਚ ਫਿਲਮ ‘ਜੱਟ ਨੂੰ ਚੁੜੈਲ ਟੱਕਰੀ’ ਰਿਲੀਜ਼ ਹੋਈ ਸੀ, ਜਿਸ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ। ਇਸ ਫਿਲਮ ‘ਚ ਉਨ੍ਹਾਂ ਦੀ ਸਰਗੁਣ ਮਹਿਤਾ ਨਾਲ ਸ਼ਾਨਦਾਰ ਕੈਮਿਸਟ੍ਰੀ ਨਜ਼ਰ ਆਈ ਸੀ। ਹੁਣ ਅਦਾਕਾਰ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਫ਼ਿਲਮ ਲੈ ਕੇ ਆ ਰਹੇ ਹਨ। ਇਸ ਵਿਚ ਉਨ੍ਹਾਂ ਨਾਲ ਉਨ੍ਹਾਂ ਦੇ ਬੇਟੇ ਗੁਰਫਤਿਹ ਗਰੇਵਾਲ ਨਜ਼ਰ ਆਉਣਗੇ। ਇਸਦੇ ਨਾਲ ਹੀ ਫੈਨਜ਼ ਗਿੱਪੀ ਗਰੇਵਾਲ ਨਾਲ ਮਸ਼ਹੂਰ ਅਦਾਕਾਰਾ ਹਿਨਾ ਖਾਨ ਨੂੰ ਪਰਦੇ ‘ਤੇ ਦੇਖਣ ਦੀ ਉਡੀਕ ਕਰ ਰਹੇ ਹਨ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ 29 ਮਾਰਚ ਨੂੰ ਧੀ ਨੇ ਜਨਮ ਲਿਆ ਸੀ। ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ’ਤੇ ਪੋਸਟ ਕੇ ਕੇ ਇਹ ਜਾਣਕਾਰੀ ਸਾਂਝੀ ਕੀਤੀ ਸੀ । ਉਨ੍ਹਾਂ ਨੇ ਲਿਖਿਆ ਕਿ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਭਗਵੰਤ ਮਾਨ ਨੇ ਆਪਣੀ ਧੀ ਦਾ ਨਾਂ ਨਿਆਮਤ ਰੱਖਿਆ ਹੈ।