‘ਆਪ’ ਨੇ ਕਿਹਾ ਕਿ ਡਾਕਟਰਾਂ ਨੇ ਆਤਿਸ਼ੀ ਦੀ ਵਿਗੜਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਹੋਣ ਦੀ ਸਲਾਹ ਦਿੱਤੀ ਹੈ ਪਰ ਉਹ ਆਪਣੀ ਜਾਨ ਖਤਰੇ ‘ਚ ਪਾ ਕੇ ਦਿੱਲੀ ਦੇ ਪਾਣੀ ਦੇ ਹੱਕ ਲਈ ਲੜ ਰਹੀ ਹੈ। ਡਾਕਟਰਾਂ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ “ਮਰੀਜ਼ ਨੂੰ ਹਸਪਤਾਲ ਵਿੱਚ ਦਾਖਲ ਹੋਣ ਅਤੇ ਪਾਣੀ ਪੀਣ ਦੀ ਸਲਾਹ ਦਿੱਤੀ ਗਈ ਹੈ” ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ।ਮੰਤਰੀ ਨੇ ਦਾਅਵਾ ਕੀਤਾ ਕਿ ਹਰਿਆਣਾ ਨੇ ਪਿਛਲੇ ਤਿੰਨ ਹਫ਼ਤਿਆਂ ਵਿੱਚ ਰਾਸ਼ਟਰੀ ਰਾਜਧਾਨੀ ਨੂੰ ਛੱਡੇ ਗਏ ਯਮੁਨਾ ਦੇ ਪਾਣੀ ਵਿੱਚ ਦਿੱਲੀ ਦੇ ਹਿੱਸੇ ਵਿੱਚ 100 ਮਿਲੀਅਨ ਗੈਲਨ ਪ੍ਰਤੀ ਦਿਨ (ਐਮਜੀਡੀ) ਦੀ ਕਟੌਤੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 100 ਐਮਜੀਡੀ ਘੱਟ ਪਾਣੀ ਕਾਰਨ ਦਿੱਲੀ ਵਿੱਚ ਪਾਣੀ ਦੀ ਕਿੱਲਤ ਹੈ, ਜਿਸ ਕਾਰਨ ਇੱਥੋਂ ਦੇ 28 ਲੱਖ ਲੋਕ ਪ੍ਰਭਾਵਿਤ ਹੋਏ ਹਨ।#WATCH | Delhi Water Minister Atishi being taken to LNJP hospital due to deteriorating health.
— ANI (@ANI) June 24, 2024
Atishi has been on an indefinite hunger strike since the last four days claiming that Haryana is not releasing Delhi's share of water. pic.twitter.com/BZtG4o9ThS
