ਦਿੱਲੀ ਦੇ ਤਿਲਕ ਨਗਰ ਇਲਾਕੇ ‘ਚ ਸ਼ਰਾਰਤੀ ਅਨਸਰਾਂ ਨੇ ਕਾਰ ਸ਼ੋਅਰੂਮ ‘ਤੇ ਤਾਬੜਤੋੜ ਫਾਇਰਿੰਗ ਕੀਤੀ ਹੈ। ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਲੋਕ ਇਧਰ-ਉਧਰ ਭੱਜਣ ਲੱਗੇ। ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਨੇਤਾ ਵਿਕਾਸ ਤਿਆਗੀ ਆਪਣੇ ਬੇਟੇ ਨੂੰ ਜਨਮ ਦਿਨ ‘ਤੇ ਗਿਫਟ ਦੇਣ ਲਈ ਕਾਰ ਖਰੀਦਣ ਪਹੁੰਚੇ ਸਨ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਦਿੱਲੀ ਪੁਲਸ ਭਾਰੀ ਫੋਰਸ ਨਾਲ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ। ਮੌਕੇ ‘ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਸ ਫਾਇਰਿੰਗ ਕਾਰਨ ਸ਼ੋਅਰੂਮ ਦਾ ਕਾਫੀ ਨੁਕਸਾਨ ਹੋਇਆ ਹੈ।
ਇਸ ਮਾਮਲੇ ‘ਤੇ ਡੀਸੀਪੀ ਵਿਚਾਰ ਵੀਰ ਨੇ ਦੱਸਿਆ ਕਿ ਕੁਝ ਬਦਮਾਸ਼ਾਂ ਨੇ ਕਾਰ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ। ਗੋਲੀ ਸ਼ੋਅਰੂਮ ਦੇ ਸ਼ੀਸ਼ੇ ‘ਚ ਜਾ ਵੱਜੀ ਅਤੇ ਉਥੇ ਮੌਜੂਦ ਚਾਰ ਦੇ ਕਰੀਬ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
FOLLOW US :-https://x.com/welcomepunjab/status/1787717519312109572
ਦੱਸਿਆ ਜਾ ਰਿਹਾ ਹੈ ਕਿ ਗਰੋਹ ਨਾਲ ਸਬੰਧਤ ਤਿੰਨ ਸ਼ੂਟਰ ਸ਼ੋਅਰੂਮ ਵਿੱਚ ਦਾਖਲ ਹੋਏ, ਸ਼ੋਅਰੂਮ ਦੇ ਇੱਕ ਕਰਮਚਾਰੀ ਨੂੰ ਪੱਤਰ ਦਿੱਤਾ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਹਿਮਾਂਸ਼ੂ ਭਾਊ ਦੇ ਖਿਲਾਫ ਦਿੱਲੀ ਪੁਲਿਸ ਨੇ 1 ਲੱਖ ਰੁਪਏ ਦਾ ਇਨਾਮ ਰੱਖਿਆ ਹੈ ਅਤੇ ਹਰਿਆਣਾ ਪੁਲਿਸ ਨੇ 1.5 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਇਸ ਤੋਂ ਇਲਾਵਾ ਹਿਮਾਂਸ਼ੂ ਭਾਊ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਕਾਫੀ ਸਮਾਂ ਪਹਿਲਾਂ ਜਾਰੀ ਕੀਤਾ ਜਾ ਚੁੱਕਾ ਹੈ।
ਪੁਲੀਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣ ਵਿੱਚ ਲੱਗੀ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਪੁਲਿਸ ਨੇ ਦੱਸਿਆ ਕਿ ਕਰੀਬ 13 ਰਾਊਂਡ ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੂੰ ਸ਼ੱਕ ਹੈ ਕਿ ਇਸ ਘਟਨਾ ਵਿੱਚ ਕੋਈ ਵੱਡਾ ਗਿਰੋਹ ਸ਼ਾਮਲ ਹੋ ਸਕਦਾ ਹੈ। ਸ਼ੋਅਰੂਮ ਵਿੱਚ ਮੌਜੂਦ ਕਿਸੇ ਵੀ ਵਿਅਕਤੀ ਨੂੰ ਗੋਲੀ ਨਹੀਂ ਲੱਗੀ। ਦੱਸਿਆ ਜਾ ਰਿਹਾ ਹੈ ਕਿ ਤਿੰਨ ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।