Skip to content
ਜਲੰਧਰ (ਵਿੱਕੀ ਸੂਰੀ) : ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦਾ ਮੁਸ਼ਕਿਲਾਂ ਮੁੜ ਵਧ ਗਈਆਂ ਹਨ। ਜਲੰਧਰ ਦੇ ਰਾਮ ਮੰਡੀ ਥਾਣੇ ’ਚ ਵਿਧਾਇਕ ਖਿਲਾਫ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਧਾਇਕ ਰਮਨ ਅਰੋੜਾ ਖਿਲਾਫ਼ ਜਬਰਨ ਵਸੂਲੀ ਦੇ ਆਰੋਪ ਲਗਾਏ ਗਏ ਹਨ। ਇਸ ਮਾਮਲੇ ’ਚ ਜਲੰਧਰ ਦੇ ਰਾਮਾ ਮੰਡੀ ਥਾਣੇ ਦੀ ਪੁਲਿਸ ਵਿਧਾਇਕ ਨੂੰ ਜਲਦੀ ਹੀ ਪੋ੍ਰੋਡਕਸ਼ਨ ਵਾਰੰਟ ’ਤੇ ਲੈ ਸਕਦੀ ਹੈ।
ਜ਼ਿਕਰਯੋਗ ਹੈ ਕਿ ਵਿਧਾਇਕ ਰਮਨ ਅਰੋੜਾ ਨੂੰ ਬੀਤੀ ਦਿਨੀਂ ਇਕ ਪੁਰਾਣੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਤੋਂ ਗੈਰੂਲਰ ਜ਼ਮਾਨਤ ਮਿਲੀ ਸੀ, ਪਰ ਉਹ ਇਸ ਨਵੇਂ ਮਾਮਲੇ ਕਾਰਨ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ।
Related